ਪੰਜਾਬ ‘ਚ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਇੱਕ ਪ੍ਰੈਸ ਕਾਨਫਰੰਸ ‘ਚ ਭਗਵੰਤ ਮਾਨ ਕਿਸਾਨਾਂ ਦੇ ਹੱਕ ‘ਚ ਬੋਲੇ ਅਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਆਉਣ ਦਿਓ, ਉਹ ਇੱਥੇ ਫੋਟੋਆਂ ਖਿਚਵਾਉਣ ਨਹੀਂ ਆ ਰਹੇ। ਇਸ ਦੇ ਨਾਲ ਹੀ ‘ਆਪ’ ਪਾਰਟੀ ਦੀ ਸ਼ਾਨਦਾਰ ਜਿੱਤ ਅਤੇ ਵਿਧਾਨ ਸਭਾ ਦੇ 4 ਹਲਕਿਆਂ ‘ਚੋਂ 3 ਸੀਟਾਂ ‘ਤੇ ਆਮ ਆਦਮੀ ਪਾਰਟੀ ਮੋਹਰ ਲੱਗਣ ਮਗਰੋਂ ਭਾਜਪਾ ਨੂੰ ਚੁਣੌਤੀ ਦਿੰਦਿਆਂ ਕਿਹਾ ਅਸੀਂ ਹੁਣ 92 ਤੋਂ 95 ਹੋ ਗਏ ਹਾਂ।