Friday, July 26, 2024
spot_img

ਪੰਜਾਬ ‘ਚ 11 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਬਿਜਾਈ, ਸਰਕਾਰ ਨੇ 2 ਜ਼ੋਨਾਂ ਵਿੱਚ ਵੰਡਿਆ ਸੂਬਾ

Must read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਝੋਨੇ ਦੀ ਬਿਜਾਈ ਦੀ ਤਰੀਕ ਤੈਅ ਕਰ ਦਿੱਤੀ ਹੈ। ਲੋਕ ਸਭਾ ਚੋਣਾਂ ਦੇ ਖਤਮ ਹੋਣ ਤੋਂ ਇੱਕ ਹਫ਼ਤਾ ਬਾਅਦ ਕਿਸਾਨ ਝੋਨਾ ਲਾਉਣਾ ਸ਼ੁਰੂ ਕਰ ਦੇਣਗੇ। ਸਰਕਾਰ ਵੱਲੋਂ ਝੋਨੇ ਦੀ ਬਿਜਾਈ ਦਾ ਸਮਾਂ 11 ਜੂਨ ਤੋਂ ਤੈਅ ਕੀਤਾ ਗਿਆ ਹੈ। ਇਹ ਪਿਛਲੇ ਸਾਲ ਨਾਲੋਂ ਪੰਜ ਦਿਨ ਪਹਿਲਾਂ ਹੈ। ਇਸ ਦੇ ਲਈ ਸੂਬੇ ਨੂੰ 2 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਹਾਲਾਂਕਿ ਝੋਨੇ ਦੀ ਸਿੱਧੀ ਬਿਜਾਈ 15 ਤੋਂ 31 ਮਈ ਤੱਕ ਹੋਵੇਗੀ। ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਕੌਮੀ ਸਰਹੱਦ ਦੀ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋ ਜਾਵੇਗੀ। ਜਦੋਂਕਿ ਪਿਛਲੇ ਸਾਲ ਮਾਲਵੇ ਵਿੱਚ ਝੋਨੇ ਦੀ ਲਵਾਈ 16 ਜੂਨ ਤੋਂ ਸ਼ੁਰੂ ਹੋਈ ਸੀ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ 15 ਜੂਨ ਤੋਂ ਤੈਅ ਕੀਤੀ ਗਈ ਹੈ। ਜਦੋਂ ਕਿ ਪਿਛਲੇ ਸਾਲ 9 ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦਾ ਆਖਰੀ ਪੜਾਅ 21 ਜੂਨ ਤੋਂ ਸ਼ੁਰੂ ਹੋਇਆ ਸੀ।

ਬਿਜਲੀ ਵਿਭਾਗ ਨੇ ਝੋਨੇ ਦੀ ਲਵਾਈ ਸਮੇਂ ਬਿਜਲੀ ਸੰਕਟ ਨਾ ਪੈਦਾ ਹੋਣ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਪ੍ਰਕਿਰਿਆ ਨੂੰ ਕਿਵੇਂ ਪੂਰਾ ਕਰਨਾ ਹੈ। ਇਸ ਸਬੰਧੀ ਸਾਰੀ ਪ੍ਰਕਿਰਿਆ ਸਬੰਧਤ ਵਿਭਾਗ ਵੱਲੋਂ ਮੁਕੰਮਲ ਕੀਤੀ ਜਾ ਰਹੀ ਹੈ। ਹਾਲਾਂਕਿ ਜੂਨ ਤੋਂ ਗੋਇੰਦਵਾਲ ਥਰਮਲ ਪਲਾਂਟ ਸ਼ੁਰੂ ਕਰਨ ਦੀ ਯੋਜਨਾ ‘ਤੇ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਦੇ ਲਈ ਮਾਹਿਰਾਂ ਦੀ ਕਮੇਟੀ ਵੀ ਬਣਾਈ ਗਈ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article