ਪੰਜਾਬ ‘ਚ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਦੇ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ‘ਚ 20 ਨਵੰਬਰ ਤਰੀਕ ਯਾਨੀ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।