Saturday, July 27, 2024
spot_img

ਪੰਜਾਬ ‘ਚ 3 ਦਿਨ ਲਗਾਤਾਰ ਪਵੇਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ

Must read

ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਮੌਸਮ ਵਿਚ ਵੱਡਾ ਬਦਲਾਅ ਆ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਆਉਣ ਵਾਲੇ ਤਿੰਨ ਚਾਰ ਦਿਨਾਂ ਵਿਚ ਮੁੜ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਿਕ 28, 29 ਅਤੇ 30 ਮਾਰਚ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿੱਚ ਬਦਲਾਅ ਹੋਵੇਗਾ।

ਮੌਸਮ ਵਿਭਾਗ ਦੇ ਡਾਇਰੈਕਟਰ ਏ.ਕੇ. ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਲਗਾਤਾਰ ਸਰਗਰਮ ਹੋ ਰਿਹਾ ਹੈ, ਜਿਸ ਕਾਰਨ 28, 29 ਅਤੇ 30 ਨੂੰ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਹਾੜ੍ਹੀ ਦੀ ਫਸਲ ਪੱਕਣ ਦੇ ਨੇੜੇ ਹੈ, ਇਸ ਲਈ ਮੀਂਹ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਹੋ ਸਕਦਾ ਹੈ, ਜਿਸ ਬਾਰੇ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article