ਹਿਮਾਚਲ ‘ਚ ਪੈ ਰਹੇ ਭਾਰੀ ਮੀਂਹ ਕਰਕੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਤਾਪਮਾਨ ਵਿਚ 2.4 ਡਿਗਰੀ ਦਾ ਵਾਧਾ ਹੋਇਆ ਹੈ। ਇਹ ਸਾਧਾਰਨ ਤਾਪਮਾਨ ਦੇ ਕਰੀਬ ਹੋ ਗਿਆ ਹੈ। ਸਭ ਤੋਂ ਵੱਧ ਤਾਪਮਾਨ 39.8 ਡਿਗਰੀ ਫਰੀਦਕੋਟ ਵਿਚ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਕੁਝ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਆਉਣ ਵਾਲੇ ਦਿਨਾਂ ਦੀ ਗੱਲ ਕੀਤੀ ਜਾਵੇ ਤਾਂ 20 ਤੇ 22 ਅਗਸਤ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਦੀ ਸੰਭਾਵਨਾ ਹੈ। 23 ਅਗਸਤ ਨੂੰ ਜ਼ਿਆਦਾਤਰ ਥਾਵਾਂ ‘ਤੇ ਮੀਂਹ ਦੀ ਸੰਭਾਵਨਾ ਹੈ। ਇਸ ਦਿਨ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਬਾਅਦ 25 ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ।