ਅੰਮ੍ਰਿਤਸਰ ਦੇ ਅਜਨਾਲਾ ਥਾਣੇ ਨੇੜਿਓਂ ਬੰਬਨੁਮਾ ਸ਼ੱਕੀ ਚੀਜ਼ ਬਰਾਮਦ ਹੋਈ ਹੈ ਜਿਸ ਮਗਰੋਂ ਇਲਾਕੇ ਵਿੱਚ ਹੜਕੰਪ ਮਚਿਆ ਹੋਇਆ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ। ਪੁਲਿਸ ਨੇ ਇਸ ਨੂੰ ਕਬਜ਼ੇ ‘ਚ ਲੈਕੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਖੰਗਾਲਨੇ ਸ਼ੁਰੂ ਕਰ ਦਿੱਤੇ ਹਨ।
ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਦੇ ਆਸ-ਪਾਸ ਕਿਸੇ ਨੂੰ ਜਾਣ ਦੀ ਇਜਾਜ਼ਤ ਨਹੀਂ ਹੈ। ਪੁਲਿਸ ਤਲਾਸ਼ੀ ਵਿੱਚ ਲੱਗੀ ਹੋਈ ਹੈ। ਪੁਲਿਸ ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਰਾਤ ਕਿਸ ਵੇਲੇ ਇਹ ਬੰਬਨੁਮਾ ਚੀਜ਼ ਇੱਥੇ ਛੱਡੀ ਗਈ।
ਦੱਸ ਦੇਈਏ ਕਿ ਮੁਹਾਲੀ ਫਿਰ ਤਰਨਤਾਰਨ ਤੇ ਹੁਣ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਬੰਬਨੁਮਾ ਚੀਜ਼ ਰੱਖਣਾ ਸੁਰੱਖਿਆ ਏਜੰਸੀ ਲਈ ਚੁਣੌਤੀ ਹੈ। ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਥਾਣੇ ਦੇ ਦੋਵੇਂ ਪਾਸੇ ਵਾਹਨਾਂ ਦੀ ਪਾਰਕਿੰਗ ਕਰਕੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਸੀ, ਤਾਂ ਜੋ ਕਿਸੇ ਨੁਕਸਾਨ ਤੋਂ ਬਚਾਅ ਹੋ ਸਕੇ।