Tuesday, December 24, 2024
spot_img

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੂੰਹ ਢੱਕ ਕੇ ਚੱਲਣ ‘ਤੇ ਲੱਗੀ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

Must read

ਗੁਰਦਾਸਪੁਰ : ਦਿਨ-ਬ-ਦਿਨ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਵਧਦੇ ਰੁਝਾਨ ਨੂੰ ਦੇਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਨੇ ਵਾਹਨ ਚਲਾਉਂਦੇ ਸਮੇਂ ਮੂੰਹ ਢੱਕਣ ‘ਤੇ ਪਾਬੰਦੀ ਲਗਾ ਦਿੱਤੀ ਹੈ।

ਜ਼ਿਲੇ ਦੇ ਵੱਖ-ਵੱਖ ਹਿੱਸਿਆਂ ‘ਚ ਨਕਾਬਪੋਸ਼ ਅਨਸਰਾਂ ਵਲੋਂ ਦਿਨ-ਦਿਹਾੜੇ ਲੁੱਟ-ਖੋਹ, ਕਤਲ, ਡਕੈਤੀ ਅਤੇ ਚੇਨ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ‘ਤੇ ਜਦੋਂ ਪੁਲਿਸ ਵਾਰਦਾਤ ਵਾਲੀ ਥਾਂ ‘ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕਰਦੀ ਹੈ ਤਾਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦਾ ਚਿਹਰਾ ਸਾਫ ਨਜ਼ਰ ਆਉਂਦਾ ਹੈ। ਫੁਟੇਜ ਵਿੱਚ ਅਕਸਰ ਕੱਪੜੇ ਜਾਂ ਮਾਸਕ ਨਾਲ ਢੱਕਿਆ ਦੇਖਿਆ ਜਾਂਦਾ ਹੈ। ਜਿਸ ਕਾਰਨ ਦੋਸ਼ੀ ਦੀ ਪਛਾਣ ਕਰਨ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਰਿੰਦਰ ਸਿੰਘ ਪੀ.ਸੀ.ਐਸ. ਨੇ ਦੰਡ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮੂੰਹ ‘ਤੇ ਕੱਪੜਾ ਬੰਨ੍ਹ ਕੇ ਜਾਂ ਮੂੰਹ ਢੱਕ ਕੇ ਚੱਲਣ ਜਾਂ ਵਾਹਨ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਹੁਕਮ 28 ਅਕਤੂਬਰ 2024 ਤੱਕ ਲਾਗੂ ਰਹੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article