Friday, November 22, 2024
spot_img

ਪੰਜਾਬ ਦੇ ਇਸ Travel Agent ਦੇ ਘਰ ਬਾਹਰ BKU ਰਾਜੇਵਾਲ ਨੇ ਪੀੜਤਾਂ ਨੂੰ ਨਾਲ ਲੈਕੇ ਲਾਇਆ ਧਰਨਾ, ਜਾਣੋ

Must read

ਦਿ ਸਿਟੀ ਹੈੱਡ ਲਾਈਨਸ

ਫ਼ਤਹਿਗੜ੍ਹ ਸਾਹਿਬ ਦੇ ਲਿੰਕਨ ਰੋਡ ‘ਤੇ ਰਹਿਣ ਵਾਲੇ ਇੱਕ ਟਰੈਵਲ ਏਜੰਟ ਜਸਦੇਵ ਸਿੰਘ ‘ਤੇ ਇਟਲੀ ਪੈਸੇ ਭੇਜਣ ਦੇ ਨਾਂ ‘ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਏਜੰਟ ਤੋਂ ਦੁਖੀ ਲੋਕਾਂ ਨੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਏਜੰਟ ਦੇ ਘਰ ਦੇ ਬਾਹਰ ਧਰਨਾ ਦਿੱਤਾ। ਏਜੰਟ ‘ਤੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਕਰੀਬ 25 ਲੋਕਾਂ ਤੋਂ ਕਰੀਬ 3 ਕਰੋੜ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ।। ਦੱਸਿਆ ਜਾ ਰਿਹਾਂ ਹੈ ਟਰੈਵਲ ਏਜੰਟ ਇਟਲੀ ਭੱਜ ਗਿਆ ਹੈ।ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੀੜਤਾਂ ਦੇ ਸਮਰਥਨ ਵਿੱਚ ਆਈ ਹੈ। ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਤਰਲੋਚਨ ਸਿੰਘ ਅਤੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਏਜੰਟ ਤੋਂ ਦੁਖੀ ਲੋਕਾਂ ਨੇ ਇਨਸਾਫ਼ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਸੀ। ਯੂਨੀਅਨ ਪੀੜਤਾਂ ਨੂੰ ਨਾਲ ਲੈ ਕੇ ਏਜੰਟ ਦੇ ਘਰ ਦੇ ਬਾਹਰ ਧਰਨਾ ਦੇਣ ਪਹੁੰਚੀ। ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਕਿਹਾ ਕਿ ਜੇਕਰ ਏਜੰਟ ਨੇ ਪੈਸੇ ਵਾਪਸ ਨਾ ਕੀਤੇ ਤਾਂ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਟਲੀ ਭੇਜਣ ਦੇ ਨਾਂ ‘ਤੇ ਠੱਗੀ ਮਾਰਨ ਵਾਲੇ ਲੋਕਾਂ ‘ਚੋਂ ਕਈਆਂ ਨੇ ਆਪਣੇ ਘਰ ਵੇਚ ਦਿੱਤੇ ਅਤੇ ਕਈਆਂ ਨੇ ਕਰਜ਼ਾ ਲੈ ਕੇ ਏਜੰਟ ਨੂੰ ਲੱਖਾਂ ਰੁਪਏ ਦਿੱਤੇ। ਹਰ ਵਿਅਕਤੀ ਤੋਂ 8 ਲੱਖ ਤੋਂ 13 ਲੱਖ ਰੁਪਏ ਤੱਕ ਲਏ ਗਏ।
ਮਿਲੀ ਜਾਣਕਾਰੀ ਦੇ ਅਨੁਸਾਰ ਅੱਜ ਕੱਲ੍ਹ ਏਜੰਟ ਜਸਦੇਵ ਸਿੰਘ ਰੰਧਾਵਾ ਇਨ੍ਹੀਂ ਦਿਨੀਂ ਇਟਲੀ ਵਿਚ ਹੈ। ਉਹ ਉਥੋਂ ਹੀ ਆਪਣਾ ਨੈੱਟਵਰਕ ਚਲਾ ਰਿਹਾ ਹੈ। ਇਸ ਸਬੰਧ ਵਿੱਚ ਪੀੜਤ ਨੇ ਦੱਸਿਆ ਕਿ ਇਟਲੀ ਵਿਚ ਹੀ ਉਸ ਦੀ ਬੇਟੀ ਤੋਂ ਪੰਜ ਹਜ਼ਾਰ ਯੂਰੋ ਲਏ ਸਨ। ਇਟਲੀ ‘ਚ ਵੀ ਏਜੰਟ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਵੀ ਏਜੰਟ ਦੇ ਖਿਲਾਫ ਵੱਖ ਵੱਖ ਜਿਲਿਆ ਦੇ ਕਈ ਥਾਣਿਆਂ ਵਿੱਚ ਵੀ ਮਾਮਲੇ ਦਰਜ ਹਨ।
ਏਜੰਟ ਦੇ ਘਰ ਧਰਨੇ ਦੀ ਖ਼ਬਰ ਸੁਣਦੇ ਹੀ ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਐੱਸ.ਐੱਚ.ਓ ਅਰਸ਼ਦੀਪ ਸ਼ਰਮਾ ਨੇ ਧਰਨਾਕਾਰੀਆਂ ਨੂੰ ਏਜੰਟ ਦੇ ਪਰਿਵਾਰ ਨਾਲ ਮੁਲਾਕਾਤ ਕਰਵਾਈ। 21 ਫਰਵਰੀ ਤੱਕ ਦਾ ਸਮਾਂ ਦਿੱਤਾ ਗਿਆ। ਜੇਕਰ ਫਿਰ ਵੀ ਕੋਈ ਹੱਲ ਨਾ ਹੋਇਆ ਤਾਂ ਕਿਸਾਨ ਪੱਕਾ ਮੋਰਚਾ ਲਾਉਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article