ਸੂਬੇ ‘ਚ ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ ਦਿਖਾਈ ਦੇ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਵੀ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਅੱਜ ਇਨ੍ਹਾਂ 15 ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਗਰਜ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ, ਜੌਗਿੰਗ ਜਾਂ ਸੈਰ ਆਦਿ ਨੂੰ ਮੁਲਤਵੀ ਕਰੋ। ਨਾਲ ਹੀ ਫਸਲਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਤਾਰਾ, ਸਮਾਣਾ, ਲੁਧਿਆਣਾ, ਨਾਭਾ, ਰਾਜਪੁਰਾ, ਫਤਹਿਗੜ੍ਹ ਸਾਹਿਬ, ਅਮਲੋਹ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਜਪੁਰਾ, ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਖੰਨਾ, ਪਾਇਲ, ਲੁਧਿਆਣਾ ਪੂਰਬੀ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਨਿਹਾਲ ਸਿਹਲਵਾਲਾ, ਰਾਏਕੋਟ, ਜਗਰਾਓ, ਲੁਧਿਆਣਾ ਪੱਛਮੀ ਵਿੱਚ ਮੌਸਮ ਵਿੱਚ ਬਦਲਾਅ ਦਾ ਅਨੁਮਾਨ ਹੈ। ਇੱਥੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।




