ਚੰਡੀਗੜ੍ਹ, 16 ਜੂਨ : ਪੰਜਾਬ ਦੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਵਕੀਲ ਸ਼ਾਹਬਾਜ਼ ਸਿੰਘ ਸੋਹੀ ਨਾਲ ਅੱਜ ਜੀਰਕਪੁਰ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਦੋਵਾਂ ਜਣਿਆਂ ਨੇ ਲਾਵਾਂ ਲੈ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਵਿਆਹ ਤੋਂ ਬਾਅਦ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਇਕ ਮੈਰਿਜ ਪੈਲੇਸ ਵਿੱਚ ਵਿਆਹ ਦਾ ਸਮਾਗਮ ਹੋਇਆ।ਵਿਆਹ ਦੀਆਂ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਨਿਭਾਈਆਂ ਗਈਆਂ ਹਨ। ਵਿਆਹ ਸਮਾਗਮ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ।
ਦੱਸ ਦਈਏ ਅਨਮੋਲ ਗਗਨ ਮਾਨ ਨੇ ਅਪਣਾ ਜਿੰਦਗੀ ਦਾ ਸਫ਼ਰ ਇੱਕ ਪੰਜਾਬੀ ਗਾਇਕ ਵਜੋਂ ਸ਼ੁਰੂ ਕੀਤਾ ਸੀ, ਬਾਅਦ ਵਿੱਚ ਗਾਇਕੀ ਛੱਡ ਕੇ ਆਮ ਆਦਮੀ ਪਾਰਟੀ ਤੋਂ ਰਾਜਨੀਤਿਕ ਸਫਰ ਦੀ ਸ਼ੁਰੂਆਤ ਕੀਤੀ। ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਮਿਲੀ। ਉਹ ਚੋਣਾਂ ਜਿੱਤ ਗਏ ਤੇ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪਣੀ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਾ ਦਿੱਤਾ।