Tuesday, December 24, 2024
spot_img

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ 31 ਜੁਲਾਈ ਨੂੰ ਚੁੱਕਣਗੇ ਸਹੁੰ

Must read

ਚੰਡੀਗੜ੍ਹ, 28 ਜੁਲਾਈ: ਰਾਜਸਥਾਨ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਜਪਾ ਆਗੂ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਦੇ ਰਾਜਪਾਲ ਵਜੋਂ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਹੁਣ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਗੁਲਾਬ ਚੰਦ ਕਟਾਰੀਆ ਨੂੰ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ 31ਜੁਲਾਈ ਨੂੰ ਸਹੁੰ ਚੁੱਕਣ ਵਾਲੇ ਹਨ। ਉਹ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ ਦੇ ਪ੍ਰਸ਼ਾਸਕ ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ 31 ਜੁਲਾਈ 2024 ਨੂੰ ਸਵੇਰੇ 10 ਵਜੇ ਹੋਵੇਗਾ । ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਗੁਲਾਬ ਚੰਦ ਕਟਾਰੀਆ ਨੂੰ ਸਹੁੰ ਚੁਕਵਾਉਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article