ਗਣਤੰਤਰ ਦਿਵਸ 2025 ਦੇ ਮੌਕੇ ‘ਤੇ ਕੇਂਦਰ ਵੱਲੋਂ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਕੁੱਲ 17 ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ “ਪ੍ਰੈਜ਼ੀਡੈਂਟ ਮੈਡਲ ਫਾਰ ਡਿਸਟਿੰਗੂਇਸ਼ਡ ਸਰਵਿਸ” ਅਤੇ “ਐਕਸਲੈਂਟ ਸਰਵਿਸ ਮੈਡਲ” ਸ਼ਾਮਲ ਹਨ।
ਪੰਜਾਬ ਦੇ ਦੋ ਏਡੀਜੀ ਰੈਂਕ ਦੇ ਅਧਿਕਾਰੀਆਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਰਾਜੇਸ਼ ਕੁਮਾਰ ਜੈਸਵਾਲ ਵਧੀਕ ਡਾਇਰੈਕਟਰ ਜਨਰਲ ਅਤੇ ਨੀਲਾਭ ਕਿਸ਼ੋਰ ਵਧੀਕ ਡਾਇਰੈਕਟਰ ਜਨਰਲ ਨੂੰ ਪੀਐਸਐਮ ਨਾਲ ਸਨਮਾਨਿਤ ਕੀਤਾ ਜਾਵੇਗਾ।