Thursday, September 19, 2024
spot_img

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੀਤੀ ਵੱਡੀ ਮੰਗ

Must read

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ‘ਚ ਜਾਖੜ ਨੇ ਉਨ੍ਹਾਂ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਦੇ ਨਾਂ ‘ਤੇ ਰੱਖਣ ਦੇ ਨਾਲ ਨਾਲ ਹੋਰ ਵੀ ਕਈ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ ਹਨ।

ਦੱਸ ਦਈਏ ਕਿ ਸੁਨੀਲ ਜਾਖੜ ਵੱਲੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿਠੀ ‘ਚ ਉਨ੍ਹਾਂ ਮੰਗ ਕੀਤੀ ਕਿ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਗੁਰੂ ਰਵਿਦਾਸ ਹਵਾਈ ਅੱਡਾ ਰੱਖਿਆ ਜਾਵੇ ਅਤੇ ਤੁਗਲਕਾਬਾਦ ਵਿਚ ਗੁਰੂ ਰਵਿਦਾਸ ਮੰਦਿਰ ਦੇ ਪੁਨਰ ਨਿਰਮਾਣ ਅਤੇ ਮੁਰੰਮਤ ਦੌਰਾਨ ਇਸ ਦੇ ਆਲੇ-ਦੁਆਲੇ ਢੁਕਵਾਂ ਬਗੀਚਾ ਬਣਾਉਣ ਬਾਰੇ ਲਿਖਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। “

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article