ਪੰਜਾਬ ਯੂਨੀਵਰਸਿਟੀ ਵਿਚ ਚੋਣਾਂ ਦੇ ਮੁੱਦੇ ਨੂੰ ਲੈ ਕੇ ਵਿਦਿਆਰਥੀਆਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਤੇ ਬੀਤੇ ਦਿਨੀਂ ਜਦੋਂ ਬੰਟੀ ਰੋਮਾਣਾ ਪੀਯੂ ਪਹੁੰਚੇ ਸਨ ਤਾਂ ਵਿਦਿਆਰਥੀਆਂ ਨੇ ਮੰਗ ਰੱਖੀ ਸੀ ਕਿ ਸ. ਸੁਖਬੀਰ ਬਾਦਲ ਆ ਕੇ ਸਾਡੇ ਨਾਲ ਮੁਲਾਕਾਤ ਕਰਨ ਤੇ ਸਾਡੀ ਗੱਲਬਾਤ ਸੁਣਨ।
ਅੱਜ ਵਿਦਿਆਰਥੀਆਂ ਦੇ ਸੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਪੀਯੂ ਪਹੁੰਚੇ ਹਨ। ਉਥੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਦੱਸ ਦੇਈਏ ਕਿ 10 ਅਕਤੂਬਰ ਨੂੰ ਪੀਯੂ ਵਿਚ ਵਿਦਿਆਰਥੀਆਂ ਵੱਲੋਂ ਵੱਡਾ ਇਕੱਠ ਰੱਖਿਆ ਗਿਆ ਸੀ ਜਿਸ ਵਿਚ ਬਹੁਤ ਵੱਡੀ ਗਿਣਤੀ ਵਿਚ ਜਥੇਬੰਦੀਆਂ ਸ਼ਾਮਲ ਹੋਈਆਂ ਸਨ। ਵਿਦਿਆਰਥੀਆਂ ਨੇ ਅੱਜ 18 ਤੇ 19 ਨਵੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਬਾਈਕਾਟ ਦਾ ਵੀ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਵਿਦਿਆਰਥੀਆਂ ਦੀ ਅਧਿਕਾਰੀਆਂ ਨਾਲ ਮੀਟਿੰਗ ਵੀ ਹੋਈ ਪਰ ਬੈਠਕ ਦਾ ਕੀ ਸਿੱਟਾ ਨਿਕਲਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।




