ਪੰਜਾਬ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਹੋਇਆ ਹੈ, ਜਿਸ ਵਿੱਚ ਦੋ ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਹ ਕਦਮ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
ਵਿਜੀਲੈਂਸ ਦੇ ਚੀਫ ਡਾਇਰੈਕਟਰ ਜੀ ਨਾਗੇਸ਼ਵਰ ਰਾਓ ਨੂੰ ਅਹੁਦੇ ਤੋਂ ਹਟਾਇਆ ਗਿਆ, ਉਨ੍ਹਾਂ ਨੇ ਸਿਰਫ਼ ਦੋ ਮਹੀਨੇ ਪਹਿਲਾਂ ਹੀ ਜੁਆਇਨ ਕੀਤਾ ਸੀ। ਆਈਪੀਐਸ ਸੁਰਿੰਦਰ ਪਾਲ ਸਿੰਘ ਸ਼ਰਮਾ ਨੂੰ ਵਿਜੀਲੈਂਸ ਬਿਊਰੋ ਦਾ ਚੀਫ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।