Saturday, July 27, 2024
spot_img

ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ

Must read

ਚੰਡੀਗੜ੍ਹ : ਪੰਜਾਬ ਦੇ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਭਰਨ ਦਾ ਅੱਜ ਆਖ਼ਰੀ ਦਿਨ ਹੈ। ਪੰਜਾਬ ਵਿੱਚ ਅੱਜ ਨਾਮਜ਼ਦਗੀ ਭਰਨ ਦਾ ਕੰਮ ਪੂਰਾ ਹੋ ਜਾਵੇਗਾ। ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਬੀਤੇ ਸੋਮਵਾਰ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਹੋਈਆਂ ਸਨ। ਅੱਜ ਕਰਮਜੀਤ ਅਨਮੋਲ ਫਰੀਦਕੋਟ ਤੋਂ ਨਾਮਜ਼ਦਗੀ ਭਰਨਗੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਟਾਰ ਦੋਸਤ ਬਿੰਨੂ ਢਿੱਲੋਂ ਅਤੇ ਗਿੱਪੀ ਗਰੇਵਾਲ ਵੀ ਪਹੁੰਚ ਰਹੇ ਹਨ।

ਚੋਣਾਂ ਦੇ ਸੱਤਵੇਂ ਪੜਾਅ ਦੀ ਪੜਤਾਲ 15 ਮਈ ਯਾਨੀ ਕੱਲ੍ਹ ਬੁੱਧਵਾਰ ਤੋਂ ਸ਼ੁਰੂ ਹੋਵੇਗੀ। ਇਹ ਪ੍ਰਕਿਰਿਆ ਦੋ ਦਿਨ ਤੱਕ ਚੱਲੇਗੀ। ਜਿਸ ਤੋਂ ਬਾਅਦ 17 ਮਈ ਨੂੰ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਦੇ ਹਨ। ਇਸੇ ਦਿਨ ਅੰਤਿਮ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article