ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਲਹਿੰਦੇ-ਚੜਦੇ ਪੰਜਾਬ ਦੇ ਕੁੱਝ ਹਿੱਸਿਆਂ ਸਮੇਤ ਦਿੱਲੀ ਐਨਸੀਆਰ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਜਾਣ ਦੀ ਖ਼ਬਰ ਹੈ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.8 ਦਰਜ ਕੀਤੀ ਗਈ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਪਾਕਿਸਤਾਨ ਸੀ। ਪਾਕਿਸਤਾਨ ਦੇ ਇਸਲਾਮਾਬਾਦ ਅਤੇ ਲਾਹੌਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ-ਐਨਸੀਆਰ ਤੋਂ ਇਲਾਵਾ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭੂਚਾਲ ਦੇ ਝਟਕੇ ਕਾਫ਼ੀ ਹਲਕੇ ਸਨ ਇਸ ਲਈ ਨੁਕਸਾਨ ਦੀ ਸੰਭਾਵਨਾ ਘੱਟ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਪਾਕਿਸਤਾਨ ‘ਚ ਸਵੇਰੇ 12.58 ‘ਤੇ ਇਹ ਭੂਚਾਲ ਆਇਆ। ਇਸ ਦੇ ਝਟਕੇ ਭਾਰਤ ਅਤੇ ਅਫਗਾਨਿਸਤਾਨ ਵਿੱਚ ਵੀ ਮਹਿਸੂਸ ਕੀਤੇ ਗਏ। ਇਸ ਭੂਚਾਲ ਦਾ ਕੇਂਦਰ ਪੰਜਾਬ ਵਿੱਚ ਅੰਮ੍ਰਿਤਸਰ ਤੋਂ 415 ਕਿਲੋਮੀਟਰ ਪੱਛਮ ਵਿੱਚ ਪਾਕਿਸਤਾਨ ਵਿੱਚ ਸੀ।