Tuesday, April 28, 2026
spot_img

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ : ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ‘ਚ ਜੁੜੇ ਪਰਿਵਾਰ ਦਾ ਘਰ ਢਹਿ-ਢੇਰੀ

Must read

ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਇਲਾਕੇ ਵਿੱਚ ਅੱਜ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਸ਼ਹੂਰ ਪਰਿਵਾਰ ਦੇ ਘਰ ਨੂੰ ਢਾਹ ਕੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਇਸ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ।

ਕਮਿਸ਼ਨਰ ਨੇ ਦੱਸਿਆ ਕਿ ਜਿਸ ਪਰਿਵਾਰ ਦਾ ਘਰ ਢਾਹਿਆ ਗਿਆ ਹੈ, ਉਹ ਕਾਫ਼ੀ ਸਮੇਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਰਿਹਾ ਹੈ। ਮੁੱਖ ਦੋਸ਼ੀ ਸੁਰਿੰਦਰ ਕੌਰ, ਜੋ ਲਗਭਗ 66 ਸਾਲ ਦੀ ਹੈ, ਖ਼ਿਲਾਫ਼ ਹੁਣ ਤੱਕ 11 ਐਫਆਈਆਰ ਦਰਜ ਹਨ ਅਤੇ ਉਹ ਕਈ ਵਾਰ ਗ੍ਰਿਫ਼ਤਾਰ ਵੀ ਹੋ ਚੁੱਕੀ ਹੈ। ਉਸ ਨੂੰ ਪਹਿਲਾਂ ਹੀ 10 ਸਾਲ ਦੀ ਸਜ਼ਾ ਹੋ ਚੁੱਕੀ ਹੈ। ਉਸ ਦੇ ਪਰਿਵਾਰ ਦੇ ਹੋਰ ਮੈਂਬਰ ਵੀ ਵੱਖ-ਵੱਖ ਮਾਮਲਿਆਂ ‘ਚ ਜੇਲ੍ਹ ਵਿੱਚ ਬੰਦ ਹਨ, ਜਿਸ ਨਾਲ ਇਸ ਗੱਲ ਦਾ ਪਤਾ ਲੱਗਦਾ ਹੈ ਕਿ ਇਹ ਇੱਕ ਪੂਰਾ ਨੈੱਟਵਰਕ ਸੀ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਵਿੱਚ ਨਸ਼ਿਆਂ ਦੇ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਸਾਲ 2026 ਵਿੱਚ ਹੁਣ ਤੱਕ 634 ਐਨਡੀਪੀਐਸ ਕੇਸ ਦਰਜ ਹੋ ਚੁੱਕੇ ਹਨ ਅਤੇ 81 ਵੱਡੇ ਸਮੱਗਲਰ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਦੌਰਾਨ 40 ਕਿਲੋ ਤੋਂ ਵੱਧ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਡਰੱਗ ਮਨੀ, ਵਾਹਨ ਅਤੇ ਹੋਰ ਸਬੂਤ ਵੀ ਜ਼ਬਤ ਕੀਤੇ ਗਏ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ਾ ਭੇਜਣਾ ਵੱਡੀ ਚੁਣੌਤੀ ਹੈ, ਪਰ ਪੁਲਿਸ ਵੱਲੋਂ ਇਸ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਨਾਲ ਹੀ ਨਸ਼ਾ ਛੱਡਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਹਜ਼ਾਰਾਂ ਨਸ਼ਾ ਪੀੜਤਾਂ ਨੂੰ ਡੀ-ਐਡੀਕਸ਼ਨ ਸੈਂਟਰਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਸਪੱਸ਼ਟ ਸੰਦੇਸ਼ ਦਿੱਤਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਹੱਥ ਬਹੁਤ ਲੰਮੇ ਹਨ ਅਤੇ ਜੋ ਵੀ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਹੋਵੇਗਾ, ਉਸ ‘ਤੇ ਸਖ਼ਤ ਕਾਰਵਾਈ ਜਾਰੀ ਰਹੇਗੀ। ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article