Friday, November 22, 2024
spot_img

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ ‘ਚ 2 ਹੋਰ ਟੋਲ ਪਲਾਜ਼ੇ ਕੀਤੇ ਬੰਦ

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਦੇ ਤਹਿਤ ਦੋ ਟੋਲ ਪਲਾਜ਼ਿਆਂ ਦੇ ਬੰਦ ਕਰ ਦਿੱਤੇ ਹਨ। ਜਿਸ ਨਾਲ ਪੰਜਾਬ ਵਿੱਚ ਬੰਦ ਹੋਣ ਵਾਲੇ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ਇਨ੍ਹਾਂ ਮਾਰਗਾਂ ‘ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਰੋਜ਼ਾਨਾ 61.67 ਲੱਖ ਰੁਪਏ ਦੀ ਬਚਤ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਲੋਕ ਨਿਰਮਾਣ ਮੰਤਰੀ ਨੇ ਪਟਿਆਲਾ-ਸਮਾਣਾ ਰੋਡ, ਲੁਧਿਆਣਾ-ਮਾਲੇਰਕੋਟਲਾ-ਸੰਗਰੂਰ ਰੋਡ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਰੋਡ, ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ, ਹੁਸ਼ਿਆਰਪੁਰ-ਟਾਂਡਾ ਰੋਡ, ਮੱਖੂ ਵਿਖੇ ਸਤਲੁਜ ਦਰਿਆ ‘ਤੇ ਹਾਈ ਲੈਵਲ ਪੁਲ, ਮੋਗਾ-ਕੋਟਕਪੁਰਾ ਰੋਡ, ਫਿਰੋਜ਼ਪੁਰ-ਫਾਜ਼ਿਲਕਾ ਰੋਡ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ ਰੋਡ, ਦਾਖਾ-ਰਾਏਕੋਟ-ਬਰਨਾਲਾ ਰੋਡ, ਅਤੇ ਹੁਣ ਪਟਿਆਲਾ-ਨਾਭਾ-ਮਲੇਰਕੋਟਲਾ ਰੋਡ ਸਮੇਤ ਰਾਜ ਮਾਰਗਾਂ ਤੋਂ ਟੋਲ ਹਟਾਉਣ ਨਾਲ ਆਮ ਲੋਕਾਂ ਨੂੰ ਮਿਲਣ ਵਾਲੀ ਰੋਜ਼ਾਨਾ ਰਾਹਤ ਬਾਰੇ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਦੇਣ ਲਈ ਵਚਨਬੱਧ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article