ਲੁਧਿਆਣਾ, 07 ਜੁਲਾਈ : ਪੰਜਾਬ ਸਰਕਾਰ ਨਾਗਰਿਕਾਂ ਨੂੰ ਪਾਰਦਰਸ਼ੀ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋ ਵਾਰਡ ਨੰਬਰ 1 ਅਧੀਨ ਦਾਣਾ ਮੰਡੀ ਵਿੱਖੇ ਲੌਕਾ ਨੂੰ ਆ ਰਹੀਆਂ ਸਮੱਸਿਆਵਾ ਦਾ ਮੌਕੇ ‘ਤੇ ਹੀ ਨਿਪਟਾਰਾ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਘਰ-ਘਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ‘ਸਰਕਾਰ ਤੁਆਡੇ ਦੁਆਰ’ ਮੁਹਿੰਮ ਤਹਿਤ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਜਿੱਥੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾ ਅੱਗੇ ਦੱਸਿਆ ਕਿ ਅੱਜ ਦਾਣਾ ਮੰਡੀ ਵਿਖ਼ੇ ਸਬੰਧਤ ਸੇਵਾਵਾਂ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੋਕਾਂ ਵੱਲੋਂ ਬਹੁਤ ਹੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਜਿਆਦਾਤਰ ਅਰਜ਼ੀਆਂ ਦਾ ਮੋਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ।