ਪੰਜਾਬ ਸਰਕਾਰ ਵੱਲੋਂ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਸ਼ਾਮਲ ਪੰਜਾਬ ਦੀਆਂ ਤਿੰਨ ਖਿਡਾਰਨਾਂ ਨੂੰ ਨਕਦ ਇਨਾਮ ਦੇਣ ਦੀ ਤਿਆਰੀ ਖਿੱਚ ਲਈ ਹੈ ਪਰ ਟੀਮ ਦੀ ਕਪਤਾਨ ਅਤੇ ਡੀਐੱਸਪੀ ਹਰਮਨਪ੍ਰੀਤ ਕੌਰ ਨੂੰ ਫੌਰੀ ਕੋਈ ਤਰੱਕੀ ਦੇਣ ਦੀ ਸੰਭਾਵਨਾ ਨਹੀਂ ਹੈ।
ਸੂਤਰਾਂ ਮੁਤਾਬਿਕ ਪੰਜਾਬ ਸਰਕਾਰ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਡੇਢ-ਡੇਢ ਕਰੋੜ ਰੁਪਏ ਦੇਣ ਦੀ ਤਿਆਰੀ ਵਿਚ ਹੈ। ਕ੍ਰਿਕਟਰ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਨਕਦ ਇਨਾਮ ਤੋਂ ਇਲਾਵਾ ਸਰਕਾਰੀ ਨੌਕਰੀਆਂ ਮਿਲਣੀਆਂ ਤੈਅ ਹਨ। 2024 ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਸੂਬਾ ਸਰਕਾਰ ਨੇ ਨੌਂ ਹਾਕੀ ਖਿਡਾਰੀਆਂ ਨੂੰ ਪੰਜਾਬ ਸਿਵਲ ਸੇਵਾਵਾਂ ਵਿੱਚ ਭਰਤੀ ਕੀਤਾ ਸੀ।




