ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਨੋਟੀਫਿਕੇਸ਼ਨ ਅਨੁਸਾਰ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਅਦਾਰਿਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੀਰਵਾਰ ਨੂੰ ਗਜ਼ਟਿਡ ਛੁੱਟੀ ਰਹੇਗੀ। ਦੱਸ ਦਈਏ ਕਿ ਸ਼ਹੀਦੀ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਸਰਕਾਰ ਨੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।