Wednesday, October 22, 2025
spot_img

ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ, ਮੰਤਰੀ ਹਰਜੋਤ ਬੈਂਸ ਨੂੰ ਕੀਤਾ ਸੀ ਤਲਬ

Must read

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ ਕਾਰਨ ਮਿਤੀ 01 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਜਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਦਾ ਅਗਲਾ ਸਮਾਂ ਅਤੇ ਮਿਤੀ ਤੈਅ ਹੋਣ ਉਪਰੰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਮਿਤੀ 01 ਅਗਸਤ 2025 ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਤਲਬ ਕੀਤਾ ਗਿਆ ਹੈ, ਉਸ ਸਬੰਧੀ ਵੀ ਅਗਲਾ ਸਮਾਂ ਅਤੇ ਮਿਤੀ ਤੈਅ ਕਰਕੇ ਸਬੰਧਤਾਂ ਨੂੰ ਭੇਜੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਨਾਲ ਅੱਜ ਮਿਤੀ 29 ਤੋਂ 31 ਜੁਲਾਈ ਤੱਕ ਤਿੰਨ ਦਿਨਾਂ ਦਾ ਦੌਰਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸਬੰਧਤ ਗੁਰਧਾਮਾਂ ਵਿਖੇ ਨਤਮਸਤਕ ਹੋਣ ਦਾ ਰੱਖਿਆ ਹੋਇਆ ਸੀ, ਉਹ ਵੀ ਫਿਲਹਾਲ ਮੁਲਤਵੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਗੁਰਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਜੀ ਜਿਨ੍ਹਾਂ ਦੇ ਬੀਤੀ ਰਾਤ ਅੰਮ੍ਰਿਤਸਰ- ਤਰਨਤਾਰਨ ਸੜਕ ਉੱਤੇ ਗੋਹਲਵੜ ਦੇ ਨੇੜੇ ਮੋਟਰਸਾਈਕਲ ਨਾਲ ਗਾਂ ਟਕਰਾਉਣ ਕਰਕੇ ਸੜਕ ਉੱਤੇ ਡਿੱਗਣ ਨਾਲ ਸਿਰ ਵਿੱਚ ਗਹਿਰੀ ਸੱਟ ਲੱਗ ਗਈ ਅਤੇ ਉਹ ਅੱਜ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਚਲਾਣਾ ਕਰ ਗਏ।

ਗੁਰਵਿੰਦਰ ਸਿੰਘ ਪੰਜਾਬ ਪੁਲਿਸ ਵਿੱਚ ਏ.ਐੱਸ.ਆਈ ਸਨ, ਜੋ ਤਰਨਤਾਰਨ ਜ਼ਿਲ੍ਹੇ ਦੇ ਖਾਰਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਮੌਜੂਦਾ ਸਮੇਂ ਉਹ ਅੰਮ੍ਰਿਤਸਰ ਸ਼ਹਿਰ ਵਿੱਚ ਭਾਈ ਮੰਝ ਰੋਡ ਸਥਿਤ ਗ੍ਰੈਂਡ ਇਸਟੇਟ ਵਿਖੇ ਆਪਣੇ ਪਰਿਵਾਰ ਸਮੇਤ ਰਹਿੰਦੇ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article