Sunday, March 1, 2026
spot_img

ਪੰਥਕ ਪੇਸ਼ੀ ਲਈ ਕਾਫਲੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ CM ਭਗਵੰਤ ਮਾਨ

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਹਨ। ਉਨ੍ਹਾਂ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਅੱਜ ਸਿੱਖਾਂ ਦੇ ਸਰਵਉੱਚ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਪੇਸ਼ ਹੋਣਗੇ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਨੂੰ ਪੇਸ਼ ਹੋਣ ਲਈ ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਅਮਨ ਅਰੋੜਾ ਤੇ ਤਰੁਣਪ੍ਰੀਤ ਸਿੰਘ ਸੌਂਦ ਵੀ ਮੁੱਖ ਮੰਤਰੀ ਮਾਨ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹਨ। ਦੱਸ ਦੇਈਏ ਕਿ ਗੁਰੂ ਕੀ ਗੋਲਕ ‘ਤੇ ਜੋ ਬਿਆਨ ਭਗਵੰਤ ਮਾਨ ਵੱਲੋਂ ਦਿੱਤ ਗਿਆ ਸੀ ਉਸ ‘ਤੇ ਸਪੱਸ਼ਟੀਕਰਨ ਦੇਣ ਲਈ ਸੀਐੱਮ ਨੂੰ ਤਲਬ ਕੀਤਾ ਗਿਆ ਹੈ। CM ਪੇਸ਼ੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਜ਼ਮਾਂ ਦਾ ਸਖ਼ਤ ਪਹਿਰਾ ਹੈ। ਚੱਪੇ-ਚੱਪੇ ‘ਤੇ ਪੁਲਿਸ ਮੁਲਾਜਮ ਤਾਇਨਾਤ ਕੀਤੇ ਗਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article