Friday, July 26, 2024
spot_img

ਫਰੀਦਕੋਟ : CM ਮਾਨ ਅੱਜ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Must read

ਫਰੀਦਕੋਟ : ਮੁੱਖ ਮੰਤਰੀ ਭਗਵੰਤ ਮਾਨ ਅੱਜ ਫਰੀਦਕੋਟ ਦੌਰੇ ‘ਤੇ ਹਨ। ਮੁੱਖ ਮੰਤਰੀ ਮਾਨ ਕਰੋੜਾਂ ਰੁਪਏ ਦੀਆਂ ਬਹੁਮੰਤਵੀ ਸਿਹਤ ਅਤੇ ਲੋਕ ਭਲਾਈ ਸਕੀਮਾਂ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਦੀ ਮੁੱਖ ਕਾਨਫਰੰਸ ਬਾਬਾ ਫਰੀਦ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਹੋ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਲੰਬੇ ਸਮੇਂ ਬਾਅਦ ਫਰੀਦਕੋਟ ਦੌਰੇ ‘ਤੇ ਆਉਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ‘ਚ ਭਾਰੀ ਉਤਸ਼ਾਹ ਹੈ। ਸੀਐਮ ਮਾਨ ਦੁਪਹਿਰ ਕਰੀਬ 12 ਵਜੇ ਫਰੀਦਕੋਟ ਪਹੁੰਚਣਗੇ। ਇੱਥੇ ਸਾਢੇ ਤਿੰਨ ਘੰਟੇ ਰੁਕਣ ਤੋਂ ਬਾਅਦ ਵਾਪਸੀ ਕਰਨਗੇ।

ਮੁੱਖ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਐਮਸੀਐਚ ਬਲਾਕ ਦਾ ਉਦਘਾਟਨ ਕਰਨਾ ਹੈ। ਉਨ੍ਹਾਂ ਵੱਲੋਂ 250 ਨਰਸਿੰਗ ਸਟਾਫ਼ ਦੀ ਨਿਯੁਕਤੀ ਦੇ ਨਾਲ-ਨਾਲ ਹੋਰ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ ਜਾਣਾ ਹੈ। ਫਰੀਦਕੋਟ ਸ਼ਹਿਰ ਵਿੱਚ 2016 ਤੋਂ ਵਿਛਾਈ ਜਾ ਰਹੀ ਸੀਵਰੇਜ ਲਾਈਨ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਵੀ ਉਦਘਾਟਨ ਕੀਤਾ ਜਾਣਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article