ਲੁਧਿਆਣਾ ਸ਼ਹਿਰ ਦੇ ਇੱਕ ਵਪਾਰੀ ਤੋਂ 30 ਲੱਖ ਰੁਪਏ ਦੀ ਫਿਰੌਤੀ ਦੇ ਮਾਮਲੇ ਵਿੱਚ ਸਾਬਕਾ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਰਾਜੀਵ ਰਾਜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਰਾਜੀਵ ਰਾਜਾ ਨੂੰ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਕਰੀਬੀ ਦੱਸਿਆ ਜਾਂਦਾ ਹੈ। ਰਾਜੀਵ ਰਾਜਾ ਵਿਰੁੱਧ ਡਿਵੀਜ਼ਨ ਨੰਬਰ 8 ਪੁਲਿਸ ਕੋਲ ਮਾਮਲਾ ਦਰਜ ਕਰ ਲਿਆ ਗਿਆ ਸੀ। ਰਾਜੀਵ ਰਾਜਾ ਨੂੰ ਅੱਜ ਯਾਨੀ 27 ਫ਼ਰਵਰੀ 2025 ਨੂੰ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਰਾਜੀਵ ਰਾਜਾ ਲੁਧਿਆਣਾ ਜੇਲ੍ਹ ‘ਚ ਬੰਦ ਹੈ।