ਜਲੰਧਰ, 13 ਜੁਲਾਈ: ਜਲੰਧਰ-ਪਠਾਨਕੋਟ ਬਾਈਪਾਸ ਰੋਡ ‘ਤੇ ਇਕ ਤੇਜ਼ ਰਫਤਾਰ ਮਹਿੰਦਰਾ ਬੋਲੈਰੋ ਗੱਡੀ ਨੇ ਦੇਰ ਰਾਤ ਫੁੱਟਪਾਥ ‘ਤੇ ਖਾਣਾ ਖਾ ਰਹੇ ਮਜ਼ਦੂਰਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ ਦੋ ਮਜ਼ਦੂਰ ਗੰਭੀਰ ਜ਼ਖ਼ਮੀ ਹਨ। ਲੋਕਾਂ ਨੇ ਨ ਸ਼ੇ ਦੀ ਹਾਲਤ ‘ਚ ਡਰਾਈਵਰ ਅਤੇ ਉਸ ਦੇ ਸਾਥੀ ਨੂੰ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਜਦਕਿ ਹਾਦਸੇ ਵਿੱਚ ਦੋ ਹੋਰ ਵਾਹਨ ਵੀ ਨੁਕਸਾਨੇ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਰਾਤ 11.30 ਵਜੇ ਵਾਪਰਿਆ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਤੇਜ਼ ਰਫ਼ਤਾਰ ਬੋਲੈਰੋ ਪਿਕਅੱਪ ਨੇ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ। ਉਸ ਦੇ ਕੋਲ ਬੈਠੇ ਦੋ ਨੌਜਵਾਨ ਜ਼ਖ਼ਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮਰਨ ਵਾਲੇ ਨੌਜਵਾਨ ਫੁੱਟਪਾਥ ‘ਤੇ ਖਾਣਾ ਖਾਣ ਲੱਗ ਪਏ ਸਨ।
ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ। ਪੁਲੀਸ ਨੇ ਡਰਾਈਵਰ ਦੀ ਪਛਾਣ ਹਰਿਆਣਾ ਦੇ ਰਹਿਣ ਵਾਲੇ ਸ਼ੁਭਮ ਵਜੋਂ ਕੀਤੀ ਹੈ। ਪੁਲੀਸ ਨੂੰ ਨੌਜਵਾਨਾਂ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ, ਜਿਸ ਕਾਰਨ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ।
ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਡਰਾਈਵਰ ਪਠਾਨਕੋਟ ਵਿੱਚ ਸਾਮਾਨ ਛੱਡ ਕੇ ਵਾਪਸ ਆ ਰਿਹਾ ਸੀ। ਉਸ ਨੇ ਜਲੰਧਰ ਦੇ ਵਰਕਸ਼ਾਪ ਚੌਕ ਨੇੜੇ ਸਥਿਤ ਟੈਗੋਰ ਹਸਪਤਾਲ ਜਾਣਾ ਸੀ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਲਾ ਸ਼ਾਂ ਨੂੰ ਪਛਾਣ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਦੋਵੇਂ ਮ੍ਰਿ ਤਕ ਨੌਜਵਾਨ ਮਜ਼ਦੂਰ ਸਨ।