Thursday, December 19, 2024
spot_img

ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਸਕੀਮਾਂ ਨੂੰ ਸਰਲ ਬਣਾਵਾਂਗੇ : ਰਵਨੀਤ ਬਿੱਟੂ

Must read

ਲੁਧਿਆਣਾ : ਕੇਂਦਰੀ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਮੌਜੂਦਾ ਮਾਹੌਲ ਵਿੱਚ ਪ੍ਰੋਸੈਸਡ ਫੂਡ ਦੀ ਮੰਗ ਲਗਾਤਾਰ ਵੱਧਦੀ ਜਾ ਰਹੀ ਹੈ। ਅਜਿਹੇ ‘ਚ ਉਦਯੋਗਪਤੀਆਂ ਨੂੰ ਚਾਹੀਦਾ ਕਿ ਉਹ ਫੂਡ ਪ੍ਰੋਸੈਸਿੰਗ ਦੇ ਖੇਤਰ ‘ਚ ਪੂੰਜੀ ਨਿਵੇਸ਼ ਕਰਨ, ਕੇਂਦਰ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਵੇਗੀ।
ਰਵਨੀਤ ਬਿੱਟੂ ਅੱਜ ਇੱਥੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਈ ਗਈ ਰੀਜ਼ਨਲ ਫੂਡ ਪ੍ਰੋਸੈਸਿੰਗ ਮੀਟ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਆਏ ਉਦਯੋਗਪਤੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਫੂਡ ਪ੍ਰੋਸੈਸਿੰਗ ਉਦਯੋਗਾਂ ਦੀ ਸਥਾਪਨਾ ਨਾਲ ਜਿੱਥੇ ਉੱਦਮੀਆਂ ਨੂੰ ਫਾਇਦਾ ਹੋਵੇਗਾ, ਉੱਥੇ ਕਿਸਾਨਾਂ ਦੀਆਂ ਵੀ ਕਈ ਸਮੱਸਿਆਵਾਂ ਹੱਲ ਹੋਣਗੀਆਂ। ਰਵਨੀਤ ਬਿੱਟੂ ਨੇ ਨੌਜਵਾਨਾਂ ਨੂੰ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਆਪਣਾ ਕੈਰੀਅਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਖੇਤਰ ਵਿੱਚ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੀਆਂ ਅਪਾਰ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਉੱਦਮੀਆਂ ਦੀ ਸਹੂਲਤ ਲਈ ਵਿਭਾਗ ਦੀਆਂ ਸਕੀਮਾਂ ਨੂੰ ਸਰਲ ਬਣਾਉਣ ਲਈ ਤਿਆਰ ਹੈ।ਕੇਂਦਰੀ ਰਾਜ ਮੰਤਰੀ ਨੇ ਪੰਜਾਬ ਦੇ ਉੱਦਮੀਆਂ ਨੂੰ ਵਰਲਡ ਫੂਡ ਇੰਡੀਆ-2024 ਵਿੱਚ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਮੰਤਰਾਲੇ ਦੀਆਂ ਸਕੀਮਾਂ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਪੀਐਚਡੀਸੀਸੀਆਈ ਪੰਜਾਬ ਚੈਪਟਰ ਦੇ ਚੇਅਰ ਆਰ. ਐੱਸ. ਸਚਦੇਵਾ ਨੇ ਪੰਜਾਬ ਵਿੱਚ ਜਲੰਧਰ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਨੇੜੇ ਫੂਡ ਟੈਸਟਿੰਗ ਲੈਬ ਖੋਲ੍ਹਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਬਰਾਮਦ ਨੂੰ ਹੁਲਾਰਾ ਮਿਲੇਗਾ। ਫੂਡ ਪ੍ਰੋਸੈਸਿੰਗ ਵਿਭਾਗ, ਪੰਜਾਬ ਦੀ ਪ੍ਰਮੁੱਖ ਸਕੱਤਰ ਆਈ.ਏ. ਐੱਸ. ਰਾਖੀ ਗੁਪਤਾ ਭੰਡਾਰੀ ਨੇ ਕਿਹਾ ਕਿ ਪੰਜਾਬ ਖੇਤੀ ਵਿਭਿੰਨਤਾ ਵਾਲਾ ਸੂਬਾ ਹੈ। ਇੱਥੇ ਫੂਡ ਪ੍ਰੋਸੈਸਿੰਗ ਦੀ ਅਪਾਰ ਸੰਭਾਵਨਾ ਹੈ। ਆਉਣ ਵਾਲੇ ਸਮੇਂ ਵਿੱਚ ਇਸਨੂੰ ਪ੍ਰਫੁੱਲਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਮੰਤਰਾਲੇ ਦੇ ਡਾਇਰੈਕਟਰ ਸੰਜੇ ਕੁਮਾਰ ਸਿੰਘ ਨੇ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਉੱਦਮੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ।

ਪੀਐਚਡੀਸੀਸੀਆਈ ਐਗਰੀਬਿਜ਼ਨਸ ਐਂਡ ਫੂਡ ਪ੍ਰੋਸੈਸਿੰਗ ਕਮੇਟੀ ਦੀ ਡਾਇਰੈਕਟਰ ਸ਼੍ਰੀਮਤੀ ਮਿਲੀ ਦੂਬੇ, ਉਦਯੋਗਪਤੀ ਉਪਕਾਰ ਸਿੰਘ ਆਹੂਜਾ, ਐਨ. ਐਸ ਬਰਾੜ, ਅਸ਼ੋਕ ਸੇਠੀ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਸਰਕਾਰ ਦੀਆਂ ਸਕੀਮਾਂ ਬਾਰੇ ਚਰਚਾ ਕੀਤੀ। ਪੀਐਚਡੀਸੀਸੀਆਈ ਦੀ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਦੇ ਮੰਚ ਸੰਚਾਲਨ ’ਚ ਆਯੋਜਿਤ ਪ੍ਰੋਗਰਾਮ ਦੌਰਾਨ ਪੰਜਾਬ ਚੈਪਟਰ ਦੇ ਕੋ-ਚੇਅਰ ਕਰਨ ਗਿਲਹੋਤਰਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article