Friday, December 8, 2023
spot_img

ਬਠਿੰਡਾ : ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ‘ਚ ਦੋ ਲੜਕੀਆਂ ਦਾ ਆਪਸ ਵਿੱਚ ਵਿਆਹ ਕਰਵਾਉਣ ਦਾ ਭਖਿਆ ਮਸਲਾ

Must read

ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੇ ਵਿੱਚ ਦੋ ਲੜਕੀਆਂ ਵੱਲੋਂ ਆਪਸ ਵਿੱਚ ਆਨੰਦ ਕਾਰਜ ਕਰਵਾਉਣ ‘ਤੇ ਮਸਲਾ ਭਖ ਗਿਆ ਹੈ। ਸਿੱਖ ਜੱਥੇਬੰਦੀ ਆਗੂਆਂ ਵੱਲੋਂ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਤੋਹੀਨ ਕਰਨ ਵਾਲੇ ਗ੍ਰੰਥੀ ਸਿੰਘਾ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਮਾਮਲਾ ਬਠਿੰਡਾ ਦੇ ਮੁਲਤਾਨੀਆਂ ਨਜਦੀਕ ਸਥਿਤੀ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਦੇ ਵਿੱਚ 18 ਸਤੰਬਰ ਨੂੰ ਦੋ ਕੁੜੀਆਂ ਦਾ ਆਪਸ ਵਿੱਚ ਵਿਆਹ ਕਰਵਾਉਣ ਦੇ ਲਈ ਆਨੰਦ ਕਾਰਜ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਇਸ ਗੱਲ ਦਾ ਪਤਾ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਪਤਾ ਲੱਗਿਆ ਤਾਂ ਗੁਰਦੁਆਰਾ ਕਲਗੀਧਰ ਸਾਹਿਬ ਦੇ ਵਿੱਚ ਪਹੁੰਚੇ ਅਤੇ ਇਸ ਗੱਲ ਨੂੰ ਲੈ ਕੇ ਅਕਾਲ ਤਖਤ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਦਿੱਤੀ ਗਈ। ਜਿਨ੍ਹਾਂ ਵੱਲੋਂ ਅਕਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਮੈਨੇਜਮੈਂਟ ਕਮੇਟੀ ਨੂੰ ਜਾਣਕਾਰੀ ਲੈਣ ਲਈ ਭੇਜਿਆ ਗਿਆ।

ਇਸ ਪੂਰੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀ ਦੇ ਆਗੂ ਪਰਮਿੰਦਰ ਸਿੰਘ ਬਲਿਆਂਵਾਲੀ ਨੇ ਦੱਸਿਆ ਕਿ ਇਹ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਗ੍ਰੰਥੀ ਸਿੰਘਾਂ ਨੇ ਅਤੇ ਮੈਨੇਜਮੈਂਟ ਕਮੇਟੀ ਨੇ ਇਸ ਗੱਲ ਤੋਂ ਜਾਣੂ ਹੋਣ ਤੋਂ ਬਾਅਦ ਵੀ ਜਾਣ ਬੁੱਝ ਕੇ ਗ਼ਲਤੀ ਕੀਤੀ ਹੈ ਹੋ ਸਕਦਾ ਹੈ ਕਿ ਉਨ੍ਹਾਂ ਦੇ ਵਲੋਂ ਆਪਣੇ ਲਾਲਚ ਦਿੱਤਾ ਗਿਆ ਹੋਵੇ ਪਰ ਇਹ ਗ਼ਲਤੀ ਨਾ ਮਨਜ਼ੂਰ ਪਰ ਇਸ ਗੱਲ ਦਾ ਫੈਸਲਾ ਅਕਾਲ ਤਖ਼ਤ ਜਥੇਦਾਰ ਸਾਹਿਬ ਵੱਲੋਂ ਲਿਆ ਜਾਣਾ ਹੈ ਪਰ ਸਾਡੀ ਅਪੀਲ ਹੈ ਕਿ ਅਜਿਹੇ ਗੈਰ ਜ਼ਿੰਮੇਵਾਰ ਗ੍ਰੰਥੀ ਸਿੰਘਾਂ ਖ਼ਿਲਾਫ਼ ਸਖਤ ਸਜ਼ਾ ਹੋਣੀ ਚਾਹੀਦੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article