Thursday, January 23, 2025
spot_img

ਬਠਿੰਡਾ ‘ਚ AGTF ਦੀ ਵੱਡੀ ਕਰਵਾਈ, ਗੈਂਗ ਸਟਾਰ ਜੱਸਾ ਬੁਰਜ ਚਾਰ ਸਾਥੀਆਂ ਸਮੇਤ ਗ੍ਰਿਫਤਾਰ !

Must read

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਜੱਸਾ ਬੁਰਜ ਅਤੇ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਮੁਲਜ਼ਮ ਗੈਂਗਸਟਰ ਜੱਸਾ ਬੁਰਜ ਗੈਂਗ ਲਈ ਕੰਮ ਕਰਦੇ ਸਨ। ਉਕਤ ਦੋਸ਼ੀਆਂ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ। ਪੁਲਸ ਨੇ ਕਿੰਗਪਿਨ ਜਸਪ੍ਰੀਤ ਸਿੰਘ ਉਰਫ ਜੱਸਾ ਬੁਰਜ ਸਮੇਤ ਤਿੰਨੋਂ ਦੋਸ਼ੀਆਂ ਨੂੰ ਰਿਮਾਂਡ ‘ਤੇ ਲੈ ਲਿਆ ਹੈ। ਸਾਰੇ ਮੁਲਜ਼ਮ ਹਥਿਆਰਾਂ ਦੀ ਤਸਕਰੀ, ਖੋਹ ਅਤੇ ਅਗਵਾ ਸਮੇਤ ਕਰੀਬ 11 ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਸਨ। ਸਾਰੇ ਕੇਸਾਂ ਵਿੱਚ ਜਸਪ੍ਰੀਤ ਸਿੰਘ ਉਰਫ ਜੱਸਾ ਮੁੱਖ ਮੁਲਜ਼ਮ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ 4 ਪਿਸਤੌਲ (32 ਬੋਰ) ਮੈਗਜ਼ੀਨ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ- ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਫਿਲਹਾਲ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਕਿ ਉਕਤ ਮੁਲਜ਼ਮਾਂ ਦੇ ਹਥਿਆਰ ਕਿੱਥੋਂ ਜੁੜੇ ਸਨ। ਪੁੱਛਗਿੱਛ ਤੋਂ ਬਾਅਦ ਉਕਤ ਅਸਲਾ ਸਪਲਾਇਰ ਨੂੰ ਵੀ ਪੁਲਸ ਗ੍ਰਿਫਤਾਰ ਕਰ ਲਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article