Friday, October 24, 2025
spot_img

ਬਠਿੰਡਾ ਵਿਜੀਲੈਂਸ ਵੱਲੋਂ ਭੁੱਚੋ ਮੰਡੀ ਦੇ DSP ਦਾ ਗੰਨਮੈਨ 1 ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Must read

ਬਠਿੰਡਾ ਜ਼ਿਲ੍ਹੇ ਦੇ ਭੁੱਚੋ ਮੰਡੀ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਵਿਜੀਲੈਂਸ ਵਿਭਾਗ ਨੇ DSP ਦਫ਼ਤਰ ਵਿੱਚ ਤਾਇਨਾਤ ਏਐਸਆਈ ਰਾਜ ਕੁਮਾਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਰਾਜ ਕੁਮਾਰ ‘ਤੇ ਪਿੰਡ ਕਲਿਆਣ ਦੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਕਿੰਦਰਾ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਦਾ ਨਾਮ ਉਨ੍ਹਾਂ ਵਿਰੁੱਧ ਦਰਜ ਕੇਸ ਵਿੱਚੋਂ ਹਟਾਉਣ ਬਦਲੇ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ। ਬਾਅਦ ਵਿੱਚ ਸੌਦਾ 2 ਲੱਖ ਰੁਪਏ ਵਿੱਚ ਤੈਅ ਹੋ ਗਿਆ।

ਇਹ ਮਾਮਲਾ 20 ਮਈ ਨੂੰ ਨਥਾਣਾ ਪੁਲਿਸ ਵੱਲੋਂ ਦਰਜ ਐੱਫ.ਆਈ.ਆਰ. ਨਾਲ ਜੁੜਿਆ ਹੈ, ਜਿਸ ਨੂੰ ਸਾਬਕਾ ਸਰਪੰਚ ਦੀ ਪਤਨੀ ਪਰਮਜੀਤ ਕੌਰ ਨੇ ਝੂਠਾ ਦੱਸਿਆ ਸੀ। ਉਨ੍ਹਾਂ ਨੇ ਇਸ ਦੀ ਸ਼ਿਕਾਇਤ ਐੱਸ.ਐੱਸ.ਪੀ. ਬਠਿੰਡਾ ਤੋਂ ਕੀਤੀ, ਜਿਸ ਤੋਂ ਜਾਂਚ DSP ਰਵਿੰਦਰ ਸਿੰਘ ਨੂੰ ਸੌਂਪੀ ਗਈ ਸੀ।

ਰਿਸ਼ਵਤ ਦੀ ਮੰਗ ਤੋਂ ਪ੍ਰੇਸ਼ਾਨ ਹੋ ਕੇ ਪਰਮਜੀਤ ਕੌਰ ਨੇ ਵਿਜੀਲੈਂਸ ਵਿਭਾਗ ਨਾਲ ਸੰਪਰਕ ਕੀਤਾ, ਜਿਸ ਮਗਰੋਂ ਟੀਮ ਨੇ ਜਾਲ ਵਿਛਾ ਕੇ ਏਐੱਸਆਈ ਰਾਜ ਕੁਮਾਰ ਨੂੰ ਇੱਕ ਲੱਖ ਰੁਪਏ ਲੈਂਦੇ ਹੋਏ ਫੜਿਆ। ਮਾਮਲੇ ਦੀ ਜਾਂਚ ਜਾਰੀ ਹੈ।

ਵਿਜੀਲੈਂਸ ਵਿਭਾਗ ਨੇ ਸ਼ਿਕਾਇਤ ਦੇ ਆਧਾਰ ‘ਤੇ ਜਾਲ ਵਿਛਾਉਣ ਦਾ ਫੈਸਲਾ ਕੀਤਾ। ਮੰਗਲਵਾਰ ਨੂੰ ਯੋਜਨਾ ਮੁਤਾਬਕ ਪਰਮਜੀਤ ਕੌਰ ਇੱਕ ਲੱਖ ਰੁਪਏ ਦੀ ਪਹਿਲੀ ਕਿਸ਼ਤ ਲੈ ਕੇ ਬਠਿੰਡਾ ਦੇ ਮਹਿਲਾ ਪੁਲਿਸ ਸਟੇਸ਼ਨ ਵਿੱਚ ਸਥਿਤ DSP ਦਫਤਰ ਪਹੁੰਚੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article