ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਕੱਲ੍ਹ ਯਾਨੀ ਬੁੱਧਵਾਰ ਨੂੰ ਤਿੰਨ ਘੰਟੇ ਦੀ ਪੈਰੋਲ ਮਿਲੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ। ਇਹ ਪੈਰੋਲ ਉਨ੍ਹਾਂ ਨੂੰ ਆਪਣੇ ਵੱਡੇ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਇਸ ਦੌਰਾਨ ਉਹ ਲੁਧਿਆਣਾ ਸਥਿਤ ਆਪਣੇ ਪਿੰਡ ਜਾਣਗੇ।
ਇਸ ਤੋਂ ਪਹਿਲਾਂ 2021 ਵਿੱਚ ਉਹ ਆਪਣੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਇੱਕ ਘੰਟੇ ਲਈ ਪੈਰੋਲ ਮਿਲੀ ਸੀ। ਬਲਵੰਤ ਸਿੰਘ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਕੈਨੇਡਾ ਵਿੱਚ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹੁਣ ਉਨ੍ਹਾਂ ਦਾ ਭੋਗ ਉਨ੍ਹਾਂ ਦੇ ਪਿੰਡ ਵਿੱਚ ਹੋਵੇਗਾ। ਲੁਧਿਆਣਾ ਦੇ ਰਾਜੋਆਣਾ ਕਲਾਂ ਪਿੰਡ ਦੇ ਮੰਜੀ ਸਾਹਿਬ ਗੁਰਦੁਆਰੇ ‘ਚ ਅੰਤਿਮ ਅਰਦਾਸ ਹੋਵੇਗੀ। ਇਸ ਲਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਇਸ ਦੌਰਾਨ ਉਹ ਸਖ਼ਤ ਸੁਰੱਖਿਆ ਹੇਠ ਜਾਣਗੇ। ਇਸ ਤੋਂ ਬਾਅਦ ਉਹ ਵਾਪਸ ਪਟਿਆਲਾ ਜੇਲ੍ਹ ਚਲੇ ਜਾਣਗੇ।