Wednesday, December 17, 2025
spot_img

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਆਉਣੇ ਹੋਏ ਸ਼ੁਰੂ, ਜਾਣੋ ਕਿਹੜੀ ਪਾਰਟੀ ਚੱਲ ਰਹੀ ਅੱਗੇ

Must read

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ 14 ਦਸੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਬੁੱਧਵਾਰ ਨੂੰ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪ੍ਰੀਸ਼ਦ ਦੇ 347 ਜ਼ੋਨਾਂ ਲਈ ਕੁੱਲ 1249 ਅਤੇ ਪੰਚਾਇਤ ਸੰਮਤੀਆਂ ਦੀਆਂ 2838 ਜ਼ੋਨਾਂ ਲਈ 12,814 ਦੇ ਕਰੀਬ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋ ਰਿਹਾ ਹੈ। ਵੋਟਾਂ ਦੀ ਗਿਣਤੀ ਦੌਰਾਨ ਕਈ ਥਾਵਾਂ ਤੋਂ ਚੋਣ ਨਤੀਜੇ ਆਉਣੇ ਸ਼ੁਰੂ ਹੋ ਚੁੱਕੇ ਹਨ। ਇਨ੍ਹਾਂ ਚੋਣ ਨਤੀਜਿਆਂ ਦੌਰਾਨ ਹੁਣ ਤੱਕ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ।

ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੀ ਬਲਾਕ ਸੰਮਤੀ ਜ਼ੋਨ ਜਗਦੇਵ ਖੁਰਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਰਣਜੀਤ ਸਿੰਘ ਨੇ ਆਪਣੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਬਲਰਾਜ ਸਿੰਘ ਨੂੰ 426 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਨਾਗ ਖੁਰਦ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਦਲਜੀਤ ਸਿੰਘ ਜੇਤੂ ਰਹੇ।

ਬਠਿੰਡਾ ਦੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡ ਮਹਿਮਾ ਸਰਜਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਨਦੀਪ ਕੌਰ ਜਿੱਤੇ। ਪਿੰਡ ਬੁਰਜ ਮਹਿਮਾ ਤੋਂ AAP ਉਮੀਦਵਾਰ ਮੇਵਾ ਸਿੰਘ ਨੇ ਜਿੱਤ ਹਾਸਿਲ ਕੀਤੀ ਅਤੇ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੱਤਵੀਰ ਕੌਰ ਜਿੱਤੇ ਹਨ। ਗੁਰੂ ਤੇਗ ਬਹਾਦਰ ਨਗਰ ਜ਼ੋਨ ਤੋਂ ‘ਆਪ’ ਨੇ ਜਿੱਤ ਦਰਜ ਕੀਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article