ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਅਧੀਨ, ਵਿਜੀਲੈਂਸ ਬਿਊਰੋ ਦੀ ਟੀਮ ਅੱਜ ਮੁੜ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਛਾਪੇਮਾਰੀ ਕੀਤੀ ਗਈ ਹੈ। ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਵਿਜੀਲੈਂਸ ਦੀ ਟੀਮ ਪਹੁੰਚੀ ਹੈ। ਮਜੀਠੀਆ ਜਾਂ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਜਾਇਦਾਦਾਂ ਦੀ ਵੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਗਈ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ‘ਚ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਵੱਡੀ ਗਿਣਤੀ ਪੁਲਿਸ ਬਲ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ ਤੇ ਘਰ ਦੇ ਚਾਰੇ ਪਾਸੇ ਤੇ ਘਰ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ। ਸੂਤਰਾਂ ਦੀ ਮੰਨਣੀ ਹੈ ਕਿ ਦੋਹਾਂ ਥਾਵਾਂ ‘ਤੇ ਵਿਜੀਲੈਂਸ ਦੀ ਕਾਰਵਾਈ ਉਨ੍ਹਾਂ ਸੰਪਤੀਆਂ ਦੀ ਜਾਂਚ ਸਬੰਧੀ ਹੋ ਰਹੀ ਹੈ, ਜੋ ਮਜੀਠੀਆ ਪਰਿਵਾਰ ਨਾਲ ਜੋੜੀਆਂ ਦੱਸੀਆਂ ਜਾ ਰਹੀਆਂ ਹਨ।




