ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਦਿੱਲੀ ਵਿਖੇ ਰੇਲ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਬਿੱਟੂ ਨੇ ਕਿਹਾ ਕਿ ਉਹ ਰੇਲਵੇ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਸਮਝਿਆ।
ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਦਿਆਂ ਕਿਹਾ ਕਿ ਉਹ ਕੇਂਦਰ ਨਾਲ ਗੱਲ ਕਰਕੇ ਪੰਜਾਬ ਦੇ ਸਾਰੇ ਮਸਲੇ ਕਰਵਾਉਣਗੇ। ਬੰਦੀ ਸਿੰਘਾਂ ਦੇ ਮਸਲਿਆਂ ਦੀ ਗੱਲ ‘ਤੇ ਉਨ੍ਹਾਂ ਨੇ ਕਿਹਾ ਕਿ ਉਹ ਬੰਦੀ ਸਿੰਘਾਂ ਦੇ ਤੇ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ ਲਈ ਅਮਿਤ ਸ਼ਾਹ ਨਾਲ ਗੱਲ ਕਰਨਗੇ। ਉਨ੍ਹਾਂ ਕਿਹਾ ਸਾਨੂੰ ਪੁਰਾਣੇ ਜ਼ਖਮ ਭਰਕੇ ਅੱਗੇ ਵੱਧਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਲ ਮੇਰਾ ਨਿੱਜੀ ਮਸਲਾ ਵੀ ਹੋਇਆ ਮੈਂ ਉਹ ਵੀ ਸੁਲਝਾਵਾਂਗਾ।