ਭਾਜਪਾ ਨੇ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਅਤੇ ਮੰਤਰੀ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਵੀਰਵਾਰ ਸਵੇਰੇ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਜਿਸ ਤੋਂ ਬਾਅਦ ਦੁਪਹਿਰ ਹੁਸ਼ਿਆਰਪੁਰ ‘ਚ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸੋਹਣ ਸਿੰਘ ਠੰਡਲ ਭਾਜਪਾ ‘ਚ ਸ਼ਾਮਲ ਹੋ ਗਏ।
ਬਾਅਦ ਦੁਪਹਿਰ ਭਾਜਪਾ ਨੇ ਪ੍ਰੈਸ ਨੋਟ ਜਾਰੀ ਕਰਕੇ ਚੱਬੇਵਾਲ ਤੋਂ ਸੋਹਣ ਸਿੰਘ ਠੰਡਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ। ਸਾਬਕਾ ਵਿਧਾਇਕ ਠੰਡਲ ਨੇ ਅੱਜ ਬਾਅਦ ਦੁਪਹਿਰ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਵਿੱਚ ਪਾਰਟੀ ਲਈ ਆਪਣੀ ਭੂਮਿਕਾ ਨਿਭਾਉਣ ਦਾ ਅਹਿਦ ਲਿਆ। ਪੰਜਾਬ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਭਾਜਪਾ ਸਾਬਕਾ ਵਿਧਾਇਕ ਠੰਡਲ ਵਰਗੇ ਸੀਨੀਅਰ ਆਗੂ ਦੀ ਸ਼ਮੂਲੀਅਤ ਨਾਲ ਆਪਣੇ ਚੋਣ ਸਮੀਕਰਨ ਸੁਧਾਰਨ ਵੱਲ ਵਧ ਸਕਦੀ ਹੈ। ਸਾਬਕਾ ਵਿਧਾਇਕ ਠੰਡਲ ਦਾ ਭਾਜਪਾ ‘ਚ ਸ਼ਾਮਲ ਹੋਣਾ ਆਉਣ ਵਾਲੀਆਂ ਚੋਣਾਂ ‘ਚ ਪਾਰਟੀ ਲਈ ਅਹਿਮ ਕਦਮ ਸਾਬਤ ਹੋ ਸਕਦਾ ਹੈ, ਕਿਉਂਕਿ ਉਨ੍ਹਾਂ ਦੀ ਜ਼ਮੀਨੀ ਪੱਧਰ ‘ਤੇ ਚੰਗੀ ਪਕੜ ਹੈ ਅਤੇ ਸਿਆਸੀ ਤਜਰਬਾ ਵੀ।