ਮੋਦੀ ਸਰਕਾਰ ਦਾ ਪਹਿਲਾ ਬਜਟ 3.0 ਸੰਸਦ ‘ਚ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲਗਾਤਾਰ 7ਵੀਂ ਵਾਰ ਲੋਕ ਸਭਾ ਵਿੱਚ ਬਜਟ ਭਾਸ਼ਣ ਦੇ ਰਹੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅਰਥ ਵਿਵਸਥਾ ਮੁਸ਼ਕਿਲ ਸਮੇਂ ਵਿੱਚ ਵੀ ਚਮਕ ਰਹੀ ਹੈ। ਬਜਟ ਵਿੱਚ ਨੌਜਵਾਨਾਂ ਨੂੰ ਰੁਜਗਾਰ ਲਈ ਅਤੇ ਕਿੱਤਾ ਮੁਖੀ ਕੋਰਸਾਂ ਲਈ ਹੁਨਰ ਸਿਖਲਾਈ ਯੋਜਨਾਵਾਂ ਦੀਆਂ ਪੰਜ ਸਕੀਮਾਂ ਲਈ 2 ਲੱਖ ਕਰੋੜ ਰੁਪਏ ਰੱਖੇ ਗਏ ਹਨ। ਹੋਰ ਜਾਣਕਾਰੀ ਲਈ ਜੁੜੇ ਰਹੋ the city headlines ਨਾਲ।