ਭਾਰਤੀ ਫੌਜ ਵੱਲੋਂ ਪਾਕਿਸਤਾਨ ‘ਤੇ ਕੀਤੇ ਹਵਾਈ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਦੀ ਸਥਿਤੀ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਵੱਲੋਂ ਰਾਸ਼ਨ ਅਤੇ ਘਰੇਲੂ ਵਰਤੋਂ ਵਾਲਾ ਸਮਾਨ ਲਗਾਤਾਰ ਖਰੀਦਿਆ ਜਾ ਰਿਹਾ ਸੀ। ਸਮਾਨ ਖਰੀਦਣ ਵਾਲੀਆਂ ਦੁਕਾਨਾਂ ‘ਤੇ ਭੀੜ ਦੇਖਣ ਨੂੰ ਮਿਲ ਰਹੀ ਹੈ। ਲੋਕ ਇਕੱਠਾ ਦੋ ਤਿੰਨ ਮਹੀਨਿਆਂ ਦਾ ਸਮਾਨ ਖਰੀਦ ਰਹੇ ਹਨ।
ਤੁਹਨੂੰ ਦੱਸ ਦਈਏ ਕਿ ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਹਵਾਈ ਹਮਲੇ ਕੀਤੇ ਹਨ। ਇੱਕੋ ਸਮੇਂ 9 ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ ਹੈ। ਭਾਰਤ ਸਰਕਾਰ ਵੱਲੋਂ ਪਾਕਿਸਤਾਨ ਵਿਰੁੱਧ ਸ਼ੁਰੂ ਕੀਤੀ ਗਈ ਜੰਗ ਦੇ ਹਿੱਸੇ ਵਜੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਤੋਂ ਪੈਦਾ ਹੋਈ ਸਥਿਤੀ ਦੇ ਕਾਰਨ ਹੁਣ ਗੁਰਦਾਸਪੁਰ ਜ਼ਿਲ੍ਹੇ ਵਿੱਚ ਹਰ ਰਾਤ ਬਲੈਕਆਊਟ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।