ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠਿਆਂ ਨੂੰ ਅੱਜ 16 ਦਿਨ ਪੂਰੇ ਹੋ ਚੁੱਕੇ ਹਨ। ਸਿਹਤ ‘ਚ ਜ਼ਿਆਦਾ ਖ਼ਰਾਬੀ ਹੋਣ ਕਾਰਨ ਡਾਕਟਰਾਂ ਦੀ ਟੀਮ ਵੱਲੋਂ ਦੋ -ਦੋ ਘੰਟਿਆਂ ਬਾਅਦ ਉਨ੍ਹਾਂ ਦਾ ਲਗਾਤਾਰ ਚੈੱਕਅਪ ਕੀਤਾ ਜਾ ਰਿਹਾ ਹੈ। ਇਸ ਦੌਰਾਨ ਡਾਕਟਰਾਂ ਦੀ ਟੀਮ ਨੇ ਡੱਲੇਵਾਲ ਦਾ ਚੈਕਅੱਪ ਕਰਕੇ ਕਈ ਹੈਰਾਨੀਜਨਕ ਖੁਲਾਸੇ ਕੀਤੇ ਹਨ। ਡਾਕਟਰਾਂ ਨੇ ਦੱਸਿਆ ਕਿ 15 ਦਿਨਾਂ ਤੋਂ ਲਗਾਤਾਰ ਮਰਨ ਵਰਤ ‘ਤੇ ਬੈਠਣਾ ਜਗਜੀਤ ਸਿੰਘ ਡੱਲੇਵਾਲ ਦੇ ਲਈ ਖਤਰੇ ਤੋਂ ਖਾਲੀ ਨਹੀਂ ਹੈ।
ਉਹਨਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ 15 ਦਿਨਾਂ ਦੇ ਵਿੱਚ ਕਰੀਬ 12 ਕਿਲੋ ਵਜ਼ਨ ਘੱਟ ਗਿਆ ਹੈ ਅਤੇ ਉਨ੍ਹਾਂ ਦੇ ਸਰੀਰ ਨੇ ਸਰੀਰ ਨੂੰ ਹੀ ਖਾਣਾ ਸ਼ੁਰੂ ਕਰ ਦਿੱਤਾ ਹੈ। ਜੋ ਕਿ ਉਨ੍ਹਾਂ ਲਈ ਖਤਰੇ ਤੋਂ ਖਾਲੀ ਨਹੀਂ ਹੈ।