ਖਨੌਰੀ ਬਾਰਡਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਖਨੌਰੀ ਬਾਰਡਰ ’ਤੇ ਬੈਠੇ 121 ਕਿਸਾਨਾਂ ਨੇ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਕੇਂਦਰ ਸਰਕਾਰ ਤੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਕਿਸਾਨਾਂ ਨੇ ਮਰਨ ਵਰਤ ਤੋੜਿਆ ਹੈ। ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 55ਵੇਂ ਦਿਨ ਵੀ ਜਾਰੀ ਰਹੇਗਾ। ਡੱਲੇਵਾਲ ਦੀ ਮੈਡੀਕਲ ਜਾਂਚ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਸਾਲ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠੇ ਹਨ।