ਲੁਧਿਆਣਾ : ਜ਼ਿਲ੍ਹਾ ਮਲੇਰਕੋਟਲਾ ‘ਚ ਸਿੱਖ ਭਾਈਚਾਰੇ ਵੱਲੋਂ ਮੁਸਲਿਮ ਭਾਈਚਾਰੇ ਨੂੰ ਮਸਜਿਦ ਬਣਾਉਣ ਲਈ ਜ਼ਮੀਨ ਦਾਨ ਕੀਤੀ ਗਈ ਹੈ। ਦੱਸ ਦਈਏ ਕਿ ਮਲੇਰਕੋਟਲਾ ਦੇ ਪਿੰਡ ਉਮਰਪੁਰਾ ਵਿਖੇ ਮੁਸਲਮਾਨ ਭਾਈਚਾਰੇ ਨੂੰ ਪਿੰਡ ਦੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਨੋਨੀ ਅਤੇ ਉਨ੍ਹਾਂ ਦੇ ਭਰਾ ਅਵਨਿੰਦਰ ਸਿੰਘ ਨੇ ਪਿੰਡ ‘ਚ ਮੁਸਲਿਮ ਭਾਈਚਾਰੇ ਨੂੰ ਮੇਨ ਰੋਡ ਨਾਲ ਲੱਗਦੀ ਤਕਰੀਬਨ 6 ਵਿਸਵੇ ਥਾਂ ਮਸਜਿਦ ਬਣਾਉਣ ਲਈ ਦਾਨ ਕੀਤੀ ਹੈ। ਇਸ ਮੌਕੇ ਪਿੰਡ ਉਮਰਪੁਰਾ ਦੇ ਮੁਸਲਿਮ ਭਾਈਚਾਰੇ ਵੱਲੋਂ ਮਸਜਿਦ ਦਾ ਨੀਂਹ ਪੱਥਰ ਰੱਖਣ ਲਈ ਵਿਸ਼ੇਸ਼ ਤੌਰ ’ਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੂੰ ਸੱਦਾ ਦਿੱਤਾ ਗਿਆ।