ਭਾਰਤੀ ਪੌਪ ਆਈਕਨ ਅਤੇ ਮਸ਼ਹੂਰ ਗਾਇਕਾ ਊਸ਼ਾ ਉਥੁਪ ਦੇ ਪਤੀ ਜਾਨੀ ਚਾਕੋ ਉਥੁਪ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਕੋਲਕਾਤਾ ਵਿੱਚ ਆਖਰੀ ਸਾਹ ਲਿਆ। ਜਾਨੀ ਨੇ ਆਪਣੇ ਘਰ ਟੀਵੀ ਦੇਖਦੇ ਸਮੇਂ ਬੇਚੈਨੀ ਦੀ ਸ਼ਿਕਾਇਤ ਕੀਤੀ ਸੀ। ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਦੱਸਿਆ ਗਿਆ ਸੀ ਕਿ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਸੀ, ਜੋ ਉਸ ਦੀ ਮੌਤ ਦਾ ਕਾਰਨ ਬਣ ਗਿਆ ਸੀ। ਜਾਨੀ ਊਸ਼ਾ ਉਥੁਪ ਦੇ ਦੂਜੇ ਪਤੀ ਸਨ ਅਤੇ ਉਹ ਚਾਹ ਦੀ ਖੇਤੀ ਉਦਯੋਗ ਨਾਲ ਜੁੜੇ ਹੋਏ ਸਨ। ਊਸ਼ਾ ਅਤੇ ਜਾਨੀ ਦੀ ਪਹਿਲੀ ਮੁਲਾਕਾਤ 70 ਦੇ ਦਹਾਕੇ ਦੇ ਸ਼ੁਰੂ ਵਿੱਚ ਕੋਲਕਾਤਾ ਦੇ ਮਸ਼ਹੂਰ ਰੈਸਟੋਰੈਂਟ ਟ੍ਰਿੰਕਾਜ਼ ਵਿੱਚ ਹੋਈ ਸੀ।