ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਨੂੰ ਵੱਡਾ ਸਦਮਾ ਲੱਗਾ। ਉਨ੍ਹਾਂ ਦੀ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਰੇਸ਼ਮ ਕੌਰ ਕਾਫ਼ੀ ਸਮੇਂ ਤੋਂ ਬਿਮਾਰ ਸੀ। ਜਿਨ੍ਹਾਂ ਨੂੰ ਇਲਾਜ ਲਈ ਟੈਗੋਰ ਹਸਪਤਾਲ, ਜਲੰਧਰ ਵਿਖੇ ਦਾਖਲ ਕਰਵਾਇਆ ਗਿਆ। ਬੁੱਧਵਾਰ ਦੁਪਹਿਰ 1 ਵਜੇ ਦੇ ਕਰੀਬ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਰੇਸ਼ਮ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਹੰਸਰਾਜ ਹੰਸ ਦੇ ਰਿਸ਼ਤੇਦਾਰ ਉਨ੍ਹਾਂ ਦੇ ਘਰ ਸੰਵੇਦਨਾ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ।