ਚੰਡੀਗੜ੍ਹ: ਇਸ ਵੇਲੇ ਦੀ ਵੱਡੀ ਖਬਰ ਹੈ ਕਿ ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਸ਼ਾਮਿਲ ਪੰਜਾਬ ਦੇ ਵਿਜੀਲੈਂਸ ਮੁਖੀ ਐਸਪੀਐਸ ਪਰਮਾਰ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਉਸ ਦੇ ਨਾਲ ਏਆਈਜੀ ਤੇ ਇੱਕ ਐਸਐਸਪੀ ਨੂੰ ਵੀ ਸਸਪੈਂਡ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਹੁਕਮ ਕੀਤੇ ਗਏ ਸਨ ਕਿ ਡਰਾਈਵਿੰਗ ਲਾਇਸੰਸ ਘੁਟਾਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇ ਪਰ ਇਹਨਾਂ ਲੋਕਾਂ ਨੇ ਉਹਨਾਂ ਨੂੰ ਬਚਾਉਣ ਦੀ ਵੀ ਕੋਸ਼ਿਸ਼ ਕੀਤੀ ਜਿਸ ਕਰਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।