ਥਾਈਲੈਂਡ ਅਤੇ ਗੁਆਂਢੀ ਮਿਆਂਮਾਰ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ 7.7 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ। ਇਸ ਕਾਰਨ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਇੱਕ ਨਿਰਮਾਣ ਅਧੀਨ ਬਹੁ-ਮੰਜ਼ਿਲਾ ਇਮਾਰਤ ਢਹਿ ਗਈ। ਇਸ ਦੌਰਾਨ ਮਿਆਂਮਾਰ ਨੇ ਭੂਚਾਲ ਕਾਰਨ ਛੇ ਖੇਤਰਾਂ ਅਤੇ ਰਾਜਾਂ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਭੂਚਾਲ ਤੋਂ ਬਾਅਦ ਸਾਹਮਣੇ ਆ ਰਹੇ ਵੀਡੀਓਜ਼ ਵਿਚ ਤਬਾਹੀ ਦਿਖਾਈ ਦੇ ਰਹੀ ਹੈ।
ਦੇਸ਼ ਪਹਿਲਾਂ ਹੀ ਘਰੇਲੂ ਯੁੱਧ ਵਿਚ ਫਸਿਆ ਹੋਇਆ ਹੈ ਅਤੇ ਜੇਕਰ ਭੂਚਾਲ ਨੇ ਤਬਾਹੀ ਮਚਾ ਦਿਤੀ, ਤਾਂ ਸਥਿਤੀ ਖ਼ਤਰਨਾਕ ਹੋ ਸਕਦੀ ਹੈ। ਥਾਈਲੈਂਡ ਵਿਚ ਵੀ ਭੂਚਾਲ ਕਾਰਨ ਇਕ ਉੱਚੀ ਇਮਾਰਤ ਡਿੱਗਦੀ ਦੇਖੀ ਗਈ। ਖ਼ਬਰਾਂ ਮਿਲ ਰਹੀਆਂ ਹਨ ਕਿ ਇਸ ਤਬਾਹੀ ਕਾਰਨ 100 ਤੋਂ ਵੱਧ ਮੌਤਾਂ ਹੋ ਗਈਆਂ ਹਨ।
ਮਿਆਂਮਾਰ ਅਤੇ ਥਾਈਲੈਂਡ ਵਿੱਚ ਆਏ ਖ਼ਤਰਨਾਕ ਭੂਚਾਲ ਕਾਰਨ ਭਾਰੀ ਤਬਾਹੀ ਹੋਣ ਦੀ ਸੰਭਾਵਨਾ ਹੈ। ਥਾਈਲੈਂਡ ਤੋਂ ਖ਼ਤਰਨਾਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਥਾਈਲੈਂਡ ਦੀ ਰਾਜਧਾਨੀ ਬੈਂਕਾਕ ਤੋਂ ਇਕ ਵੀਡੀਉ ਸਾਹਮਣੇ ਆਇਆ ਹੈ, ਜਿਸ ਵਿਚ ਇਕ ਬਹੁ-ਮੰਜ਼ਿਲਾ ਇਮਾਰਤ ਡਿੱਗਦੀ ਦਿਖਾਈ ਦੇ ਰਹੀ ਹੈ।