ਰਿਸ਼ਵਤਖੋਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੁਣ ਹੋਰ ਵਧਦੀਆਂ ਨਜਰ ਆ ਰਹੀਆਂ ਹਨ। CBI ਦੀ FIR ਮਗਰੋਂ ਪੰਜਾਬ ਵਿਜੀਲੈਂਸ ਨੇ DA ਤਹਿਤ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਹੈ। ਹੁਣ ਪੰਜਾਬ ਵਿਜੀਲੈਂਸ ਵੱਲੋਂ ਵੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਮੁਅੱਤਲ DIG ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ ਹੈ। ਉਸ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਭੁੱਲਰ ਦੀ ਨਿਆਂਇਕ ਹਿਰਾਸਤ ਵਿਚ 14 ਦਿਨ ਦਾ ਵਾਧਾ ਕੀਤਾ ਹੈ।
ਸੀਬੀਆਈ ਨੇ ਕ੍ਰਿਸ਼ਨੂ ਨੂੰ ਪਹਿਲਾਂ ਹੀ ਰਿਮਾਂਡ ‘ਤੇ ਲੈ ਲਿਆ ਹੈ। ਉਸ ਦੀ ਪੁੱਛਗਿੱਛ ਤੋਂ ਬਾਅਦ ਹੀ ਸਾਬਕਾ ਡੀਆਈਜੀ ਭੁੱਲਰ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸੀਬੀਆਈ ਕ੍ਰਿਸ਼ਨੂ ਅਤੇ ਸਾਬਕਾ ਡੀਆਈਜੀ ਵਿਚਕਾਰ ਗੱਲਬਾਤ ਦੇ ਨਾਲ-ਨਾਲ ਹੋਰ ਕਾਰੋਬਾਰੀਆਂ ਅਤੇ ਪੁਲਿਸ ਅਧਿਕਾਰੀਆਂ ਨਾਲ ਉਨ੍ਹਾਂ ਦੇ ਸਬੰਧਾਂ ਬਾਰੇ ਸੁਰਾਗ ਅਤੇ ਸਬੂਤ ਇਕੱਠੇ ਕਰ ਰਹੀ ਹੈ।



 
                                    
