ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ 5 ਦਸੰਬਰ ਨੂੰ ਪੁਲਿਸ ਅਫ਼ਸਰਾਂ ਨਾਲ ਮੀਟਿੰਗ ਕਰਨਗੇ। ਪੰਜਾਬ ‘ਚ ਵੱਧ ਰਹੇ ਕ੍ਰਾਈਮ ਦੇ ਗ੍ਰਾਫ ਨੂੰ ਦੇਖਦੇ ਹੋਏ CM ਮਾਨ ਨੇ ਪੁਲਿਸ ਅਫਸਰਾਂ ਨੂੰ ਮੀਟਿੰਗ ਲਈ ਬੁਲਾਇਆ ਹੈ।
ਇਸ ਮੀਟਿੰਗ ‘ਚ ਸਾਰੇ CP ਤੇ SSP ਸ਼ਾਮਿਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਕਾਨੂੰਨ ਵਿਵਸਥਾ ਸਮੇਤ ਕਈ ਅਹਿਮ ਮਸਲਿਆਂ ‘ਤੇ ਚਰਚਾ ਹੋਵੇਗੀ। ਇਹ ਮੀਟਿੰਗ 11:30 ਵਜੇ ਮੁੱਖ ਮੰਤਰੀ ਦਫ਼ਤਰ ‘ਚ ਹੋਵੇਗੀ।