ਮੋਗਾ ਵਿਚ ਅੱਜ ਸਵੇਰੇ-ਸਵੇਰੇ ਐਨਕਾਊਂਟਰ ਦੀ ਖਬਰ ਸਾਹਮਣੇ ਆਈ ਹੈ। ਮੋਗਾ ਪੁਲਿਸ ‘ਤੇ ਇਕ ਬਦਮਾਸ਼ ਨੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਦੌਰਾਨ ਪੁਲਿਸ ਨੇ ਵੀ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਜ਼ਖਮੀ ਹੋ ਗਿਆ ਤੇ ਉਸ ਦੇ ਪੈਰ ਵਿਚ ਗੋਲੀ ਲੱਗੀ ਹੈ। ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ 12 ਫਰਵਰੀ ਨੂੰ ਐਨਆਰਆਈ ਦੇ ਘਰ ਦੇ ਬਾਹਰ ਦੋ ਮੋਟਰਸਾਈਕਲ ਨੌਜਵਾਨਾਂ ਨੇ ਫਾਇਰਿੰਗ ਕੀਤੀ ਸੀ । ਭਾਵੇਂ ਪੁਲਿਸ ਉਕਤ ਬਦਮਾਸ਼ਾਂ ਨੂੰ ਫੜਨ ਲਈ ਜਾਲ ਵਿਛਾ ਕੇ ਵਿਉਂਤਬੰਦੀ ਕਰ ਰਹੇ ਸੀ ਪਰ ਸੂਤਰ ਦੱਸਦੇ ਹਨ ਕਿ ਪੁਲਿਸ ਨੂੰ ਅੱਜ ਜਾਣਕਾਰੀ ਮਿਲੀ ਕਿ ਫਾਇਰਿੰਗ ਕਰਨ ਵਾਲਾ ਇੱਕ ਮੁਲਜਮ ਪਿੰਡ ਰਾਮੂਵਾਲਾ ਹਰਚੋਕੇ ਵਿੱਚ ਹੈ ਜਿੱਥੇ ਪੁਲਿਸ ਪਾਰਟੀ ਨੇ ਘੇਰਾਬੰਦੀ ਕਰਕੇ ਉਸ ਨੂੰ ਫੜਨਾ ਚਾਹੇ ਤਾਂ ਉਸਨੇ ਪੁਲਿਸ ਤੇ ਗੋਲੀ ਚਲਾ ਦਿੱਤੀ ਤੇ ਬਾਅਦ ਵਿੱਚ ਪੁਲਿਸ ਵੱਲੋਂ ਵੀ ਜਵਾਬੀ ਗੋਲੀ ਚਲਾਈ ਜਿਸ ਦੇ ਸਿੱਟੇ ਵਜੋਂ ਅਮਨ ਨਾਂ ਦੇ ਦੋਸ਼ੀ ਦੇ ਪੈਰ ਵਿੱਚ ਗੋਲੀ ਲੱਗੀ ਤੇ ਉਸ ਨੂੰ ਜਖਮੀ ਹਾਲਤ ਵਿੱਚ ਗਿਰਫਤਾਰ ਕਰਕੇ ਹਸਪਤਾਲ ਵਿੱਚ ਦਾਖਲ ਕਰਾ ਦਿੱਤਾ ਗਿਆ ਹੈ।