ਸ਼ਨੀਵਾਰ ਸ਼ਾਮ ਨੂੰ ਮੋਹਾਲੀ ‘ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਮੋਹਾਲੀ ਦੇ ਸੋਹਾਣਾ ਕੋਲ ਇੱਕ ਬਹੁ-ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਇੱਥੇ ਇੱਕ ਜਿੰਮ ਚਲਾਇਆ ਜਾ ਰਿਹਾ ਸੀ ਅਤੇ ਜਦੋਂ ਇਹ ਹਾਦਸਾ ਵਾਪਰਿਆ ਉਸ ਸਮੇਂ ਲਗਭਗ 10 ਤੋਂ ਜਿਆਦਾ ਲੋਕ ਜਿੰਮ ‘ਚ ਦਾਖਲ ਸਨ ਅਤੇ ਉਨ੍ਹਾਂ ਦੇ ਦੱਬੇ ਹੋਣ ਦਾ ਖ਼ਾਦਸ਼ਾ ਜਤਾਇਆ ਜਾ ਰਿਹਾ ਹੈ।
ਕਰੀਬ 18 ਘੰਟਿਆਂ ਤੱਕ ਚੱਲੇ ਬਚਾਅ ਕਾਰਜ ਵਿੱਚ ਐਨਡੀਆਰਐਫ ਅਤੇ ਫੌਜ ਦੀਆਂ ਟੀਮਾਂ ਲਈ ਇਹ ਦੂਜੀ ਸਫਲਤਾ ਹੈ। ਇਸ ਤੋਂ ਪਹਿਲਾਂ ਰਾਤ ਨੂੰ ਇੱਕ ਲੜਕੀ ਨੂੰ ਬਚਾਇਆ ਗਿਆ ਸੀ ਜੋ ਜ਼ਿੰਦਾ ਸੀ। ਹਾਲਾਂਕਿ ਹਸਪਤਾਲ ‘ਚ ਉਸ ਦੀ ਮੌਤ ਹੋ ਗਈ।