ED ਵੱਲੋਂ ਵੱਡੀ ਕਾਰਵਾਈ, ਇਨਫੋਰਸਮੈਂਟ ਡਾਇਰੈਕਟੋਰੇਟ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਕਈ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰਾਂ ਅਤੇ ਕਈ ਕਿਸਾਨਾਂ ਸਮੇਤ 15 ਥਾਵਾਂ ‘ਤੇ ਹੋਈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਹ ਜਾਂਚ ਮੋਹਾਲੀ ਵਿੱਚ ਅਮਰੂਦ ਦੇ ਬਾਗਾਂ ਦੇ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਹੀ ਕੀਤੀ ਜਾ ਰਹੀ ਹੈ।
ਏਅਰਪੋਰਟ ਰੋਡ ‘ਤੇ ਐਰੋਟ੍ਰੋਪੋਲਿਸ ਪ੍ਰੋਜੈਕਟ ਲਈ ਗ੍ਰੇਟਰ ਮੋਹਾਲੀ ਡਿਵੈਲਪਮੈਂਟ ਅਥਾਰਟੀ ਦੁਆਰਾ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਹੈ। ਗਮਾਡਾ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਲੈਂਡ ਪੂਲਿੰਗ ਨੀਤੀ ਤਹਿਤ ਦਿੱਤਾ ਗਿਆ ਸੀ। ਉਸ ਜ਼ਮੀਨ ਵਿੱਚ ਲਗਾਏ ਅਮਰੂਦ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਤੋਂ ਵੱਖਰੀ ਦਿੱਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਫਲਦਾਰ ਰੁੱਖਾਂ ਦੀ ਕੀਮਤ ਬਾਗਬਾਨੀ ਵਿਭਾਗ ਦੁਆਰਾ ਤੈਅ ਕੀਤੀ ਜਾਂਦੀ ਹੈ। ਇਸ ਤੋਂ ਬਾਅਦ, ਭੂਮੀ ਗ੍ਰਹਿਣ ਕੁਲੈਕਟਰ ਨੇ ਫਲਦਾਰ ਦਰੱਖਤਾਂ ਦੀ ਇੱਕ ਸਰਵੇਖਣ ਸੂਚੀ ਬਾਗਬਾਨੀ ਦੇ ਡਾਇਰੈਕਟਰ ਨੂੰ ਭੇਜੀ ਅਤੇ ਤਿਆਰ ਦਰਖਤਾਂ ਦੀ ਮੁਲਾਂਕਣ ਰਿਪੋਰਟ ਪ੍ਰਾਪਤ ਕੀਤੀ।
ਜਿਸ ਅਧਿਕਾਰੀ ਦੇ ਘਰ ਈਡੀ ਦੀ ਖ਼ਬਰ ਹੈ, ਉਹ ਪੰਜਾਬ ਆਬਕਾਰੀ ਕਮਿਸ਼ਨਰ ਵਰੁਣ ਰੂਜਮ ਹੈ। ਇਹ ਵੀ ਚਰਚਾ ਹੈ ਕਿ ਛਾਪੇਮਾਰੀ ਸ਼ਰਾਬ ਘੁਟਾਲੇ ਨਾਲ ਸਬੰਧਤ ਹੋ ਸਕਦੀ ਹੈ। ਦਰਅਸਲ, ਹਾਲ ਹੀ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਪੰਜਾਬ ਆਬਕਾਰੀ ਨੀਤੀ ਦੀ ਜਾਂਚ ਈਡੀ ਤੋਂ ਕਰਵਾਉਣ ਦੀ ਬੇਨਤੀ ਕੀਤੀ ਸੀ।